ਦੇਸ਼ ‘ਚ ਕੋਰੋਨਾ ਦੇ ਰਿਕਾਰਡ 66 ਹਜ਼ਾਰ ਤੋਂ ਵੱਧ ਨਵੇਂ ਮਾਮਲੇ

Corona Active

56,383 ਮਰੀਜ਼ ਹੋਏ ਠੀਕ, 942 ਵਿਅਕਤੀਆਂ ਦੀ ਮੌਤ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ (Corona)  ਦੇ ਕਹਿਰ ਦਰਮਿਆਨ ਪਿਛਲੇ 24 ਘੰਟਿਆਂ ‘ਚ ਪਹਿਲੀ ਵਾਰ 66 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਹਤ ਦੀ ਗੱਲ ਇਹ ਵੀ ਹੈ ਕਿ 56,383 ਮਰੀਜ਼ ਠੀਕ ਵੀ ਹੋਏ ਹਨ।

Corona

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਇੱਕ ਦਿਨ ‘ਚ ਸਭ ਤੋਂ ਵੱਧ 66,999 ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ ਦਾ ਕੁੱਲ ਅੰਕੜਾ 23,96,638 ਹੋ ਗਈ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ ਇੱਕ ਦਿਨ ‘ਚ ਸਭ ਤੋਂ ਵੱਧ 56,383 ਵਿਅਕਤੀਆਂ ਦੇ ਠੀਕ ਹੋਣ ਨਾਲ ਹੁਣ ਤੱਕ 16,95,982 ਮਰੀਜ਼ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਦੌਰਾਨ 942 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 47,033 ‘ਤੇ ਪਹੁੰਚ ਗਈ ਹੈ। ਇਸ ਦੌਰਾਨ ਦੇਸ਼ ‘ਚ ਸਰਗਰਮ ਮਾਮਲੇ 9,674 ਵੱਧ 6,53,622 ਹੋ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ