ਅਨਮੋਲ ਬਚਨ

ਦੇਸ਼-ਵਿਦੇਸ਼ ‘ਚ ਅੱਜ ਮਨਾਇਆ ਜਾਵੇਗਾ 100 ਵਾਂ ਪਵਿੱਤਰ ਅਵਤਾਰ ਦਿਵਸ 

100th Holiest Avatars Day will be celebrated today at home and abroad

133 ਮਾਨਵਤਾ ਭਲਾਈ ਕਾਰਜਾਂ ਤਹਿਤ ਕੀਤੀ ਜਾਵੇਗੀ ਲੋੜਵੰਦਾਂ ਦੀ ਸਹਾਇਤਾ

ਸਰਸਾ | ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦਾ 100ਵਾਂ ਪਵਿੱਤਰ ਅਵਤਾਰ ਦਿਵਸ (25 ਜਨਵਰੀ) ਅੱਜ ਦੇਸ਼-ਵਿਦੇਸ਼ ‘ਚ ਨਾਮ ਚਰਚਾਵਾਂ ਕਰਕੇ ਮਨਾਇਆ ਜਾ ਰਿਹਾ ਹੈ ਇਸ ਪਵਿੱਤਰ ਅਵਤਾਰ ਦਿਵਸ ਨੂੰ ਸਮਰਪਿਤ ਸ਼ਾਹ ਸਤਿਨਾਮ ਜੀ ਧਾਮ ਸਰਸਾ ‘ਚ ਵੀ ਨਾਮ ਚਰਚਾ ਹੋਵੇਗੀ, ਜਿਸ ‘ਚ ਸਥਾਨਕ ਸਾਧ-ਸੰਗਤ ਸ਼ਿਰਕਤ ਕਰੇਗੀ ਇਸ ਸ਼ੁੱਭ ਮੌਕੇ ‘ਤੇ ਵੱਖ-ਵੱਖ ਸੂਬਿਆਂ ‘ਚ ਹੋਣ ਵਾਲੀ ਨਾਮ ਚਰਚਾ ‘ਚ ਡੇਰਾ ਸੱਚਾ ਸੌਦਾ ਸੌਦਾ ਦੇ ਸ਼ਰਧਾਲੂਆਂ ਵੱਲੋਂ 133 ਮਾਨਵਤਾ ਭਲਾਈ ਕਾਰਜਾਂ ਤਹਿਤ ਲੋੜਵੰਦਾਂ ਨੂੰ ਰਾਸ਼ਨ, ਗਰਮ ਕੱਪੜੇ, ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਲੋੜਵੰਦ ਪਰਿਵਾਰਾਂ ਦੀ ਆਰਥਿਕ ਮੱਦਦ ਵੀ ਕੀਤੀ ਜਾਵੇਗੀ
ਜ਼ਿਕਰਯੋਗ ਹੈ ਕਿ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਜਨਵਰੀ 1919 ਨੂੰ ਹਰਿਆਣਾ ਦੇ ਸਰਸਾ ਜ਼ਿਲ੍ਹੇ ਦੇ ਪਿੰਡ ਸ੍ਰੀ ਜਲਾਲਆਣਾ ਸਾਹਿਬ ‘ਚ ਪੂਜਨੀਕ ਪਿਤਾ ਸਰਦਾਰ ਵਰਿਆਮ ਸਿੰਘ ਜੀ ਜੈਲਦਾਰ ਦੇ ਘਰ ਪੂਜਨੀਕ ਮਾਤਾ ਆਸ ਕੌਰ ਜੀ ਦੀ ਪਵਿੱਤਰ ਕੁੱਖੋਂ ਅਵਤਾਰ ਧਾਰਨ ਕੀਤਾ ਸੀ ਪੂਜਨੀਕ ਪਰਮ ਪਿਤਾ ਜੀ ਨੇ 1960 ਤੋਂ 1990 ਤੱਕ ਡੇਰਾ ਸੱਚਾ ਸੌਦਾ ਦੀ ਪਵਿੱਤਰ ਗੁਰਗੱਦੀ ‘ਤੇ ਬਿਰਾਜਮਾਨ ਰਹਿ ਕੇ ਲੱਖਾਂ ਜੀਵਾਂ ਨੂੰ ਨਾਮ ਸ਼ਬਦ ਦੀ ਅਨਮੋਲ ਦਾਤ ਪ੍ਰਦਾਨ ਕਰਕੇ ਜਨਮ-ਮਰਨ ਦੇ ਚੱਕਰ ਤੋਂ ਮੁਕਤ ਕੀਤਾ 23 ਸਤੰਬਰ 1990 ਨੂੰ ਆਪ ਜੀ ਨੇ ਡੇਰਾ ਸੱਚਾ ਸੌਦਾ ਦੀ ਪਵਿੱਤਰ ਗੁਰਗੱਦੀ ਪੂਜਨੀਕ ਹਜ਼ੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਸੌਂਪ ਕੇ ਪੂਜਨੀਕ ਪਰਮ ਪਿਤਾ ਜੀ 13 ਦਸੰਬਰ 1991 ਨੂੰ ਅਨਾਮੀ ਜਾ ਬਿਰਾਜੇ ਵਰਤਮਾਨ ‘ਚ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ‘ਚ ਕਰੋੜਾਂ ਦੀ ਗਿਣਤੀ ‘ਚ ਸਾਧ-ਸੰਗਤ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ ਤੇ ਡੇਰਾ ਸੱਚਾ ਸੌਦਾ ਪੂਰੇ ਵਿਸ਼ਵ ‘ਚ ਮਾਨਵਤਾ ਭਲਾਈ ਦੀ ਮਹਿਕ ਖਿੰਡਾ ਰਿਹਾ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top