ਪੀ. ਚਿਦੰਬਰਮ ਦੀ ਸੀਬੀਆਈ ਹਿਰਾਸਤ 2 ਸਤੰਬਰ ਤੱਕ ਵਧੀ

0
103
Chidambaram

ਏਜੰਸੀ, ਨਵੀਂ ਦਿੱਲੀ

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਵਿਸ਼ੇਸ਼ ਅਦਾਲਤ ਤੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੂੰ ਅੱਜ ਵੀ ਰਾਹਤ ਨਹੀਂ ਮਿਲੀ ਤੇ ਵਿਸ਼ੇਸ਼ ਅਦਾਲਤ ਨੇ ਆਈਐਨਐਕਸ ਮੀਡੀਆ ਮਾਮਲੇ ’ਚ ਉਨ੍ਹਾਂ ਦੀ ਸੀਬੀਆਈ ਹਿਰਾਸਤ ਮਿਆਦ ਨੂੰ ਦੋ ਸਤੰਬਰ ਤੱਕ ਲਈ ਵਧਾ ਦਿੱਤਾ ਚਿਦੰਬਰਮ ਨੂੰ ਹਿਰਾਸਤ ਦੀ ਮਿਆਦ ਪੂਰੀ ਹੋਣ ’ਤੇ ਅੱਜ ਰਾਊਜ਼ ਐਵੇਨਿਊ ਸਥਿਤ ਅਦਾਲਤ ’ਚ ਵਿਸ਼ੇਸ਼ ਜੱਜ ਅਜੈ ਕੁਮਾਰ ਕੁਹਾਰ ਸਾਹਮਣੇ ਪੇਸ਼ ਕੀਤਾ ਗਿਆ

ਜੱਜ ਕੁਹਾਰ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਦੀ ਸੀਬੀਆਈ ਹਿਰਾਸਤ ਦੀ ਮਿਆਦ ਦੋ ਸਤੰਬਰ ਤੱਕ ਵਧਾਉਣ ਦਾ ਆਦੇਸ਼ ਦਿੱਤਾ ਇਸ ਮੌਕੇ ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਵੀ ਅਦਾਲਤ ’ਚ ਮੌਜ਼ੂਦ ਸਨ ਦਿੱਲੀ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਦੀ ਪਟੀਸ਼ਨ ਰੱਦ ਹੋਣ ਤੋਂ ਬਾਅਦ ਚਿਦੰਬਰਮ ਨੂੰ ਸੀਬੀਆਈ ਨੇ 21 ਅਗਸਤ ਦੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਸੀ ਉਨ੍ਹਾਂ 22 ਅਗਸਤ ਨੂੰ ਵਿਸ਼ੇਸ਼ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਸਾਬਕਾ ਕੇਂਦਰੀ ਮੰਤਰੀ ਨੂੰ 26 ਅਗਸਤ ਤੱਕ ਸੀਬੀਆਈ ਹਿਰਾਸਤ ’ਚ ਭੇਜਿਆ ਗਿਆ ਸੀ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ 26 ਅਗਸਤ ਤੱਕ ਸੀਬੀਆਈ ਹਿਰਾਸਤ ’ਚ ਭੇਜਿਆ ਗਿਆ ਸੀ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ 26 ਅਗਸਤ ਨੂੰ ਫਿਰ ਚਿਦੰਬਰਮ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਸੀਬੀਆਈ ਨੇ ਚਿਦੰਬਰਮ ਤੋਂ ਪੁੱਛਗਿੱਛ ਲਈ ਪੰਜ ਦਿਨਾਂ ਦਾ ਹੋਰ ਸਮਾਂ ਦੇਣ ਲਈ ਅਦਾਲਤ ਨੂੰ ਅਪੀਲ ਕੀਤੀ ਸੀ ਅਦਾਲਤ ਨੇ ਹਿਰਾਸਤ ਦੀ ਮਿਆਦ ਅੱਜ ਤੱਕ ਲਈ ਵਧਾਈ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।