Breaking News

ਪੰਜਾਬ ਦੀ ਕੰਗਾਲੀ ‘ਤੇ ਆਵੇਗਾ ਵਾÂ੍ਹੀਟ ਪੇਪਰ

ਸੱਚ ਕਹੂੰ ਨਿਉਜ਼
ਚੰਡੀਗੜ੍ਹ,
ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ‘ਤੇ ਤਿੱਖੇ ਹਮਲੇ ਕਰਦੇ ਹੋਏ ਆਪਣੇ ਭਾਸ਼ਣ ਵਿੱਚ ਕਿਹਾ ਕਿ ਬੀਤੇ ਸਮੇਂ ਦੌਰਾਨ ਹਲਕਾ ਇੰਚਾਰਜਾਂ ਦੁਆਰਾ ਰਾਜ ਪਬੰਧ ਵਿੱਚ ਵਧੇਰੇ ਰਾਜਨੀਤਿਕ ਦਖ਼ਲਅੰਦਾਜੀ, ਟਰਾਂਸਪੋਰਟ ਅਤੇ ਮਾਈਨਿੰਗ ਦੇ ਖੇਤਰਾਂ ਵਿੱਚ ਸਰਕਾਰੀ ਅਤੇ ਨਿੱਜੀ ਕਾਰੋਬਾਰਾਂ ਵਿੱਚ ਜ਼ਬਰੀ ਵਪਾਰਕ ਕਬਜ਼ਿਆਂ ਕਾਰਨ ਰਾਜ ਪ੍ਰਬੰਧ ਗੁਣਵੱਤਾ ਵਿੱਚ ਜ਼ਿਆਦਾ ਨਿਖ਼ਾਰ ਆਇਆ ਹੈ। ਪਿਛਲੀ ਸਰਕਾਰ ਦਰਮਿਆਨ ਹੋਏ ਭ੍ਰਿਸ਼ਟਾਚਾਰ ਅਤੇ ਵਿੱਤੀ ਦੀਵਾਲੀਏਪਣ ਤੋਂ ਮੁਕਤ ਕਰਵਾਉਣ ਲਈ ਉਨਾਂ ਵੱਲੋਂ ਕੋਸ਼ਿਸ਼ ਕੀਤੀ ਜਾਵੇਗੀ।
ਪੰਜਾਬ ਦੀ ਜਨਤਾ ਨੂੰ ਸੱਚ ਦਾ ਸਾਹਮਣਾ ਕਰਵਾਉਣ ਲਈ ਇਹ ਸੂਬਾ ਸਰਕਾਰ ਦੀ ਸੂਬੇ ਦੇ ਵਿਕਾਸ, ਪ੍ਰਸ਼ਾਸਨਿਕ ਸੁਧਾਰ ਅਤੇ ਵਿੱਤੀ ਸਥਿਤੀ ਉੱਤੇ ‘ਵਾÂ੍ਹੀਟ ਪੇਪਰ’ ਪ੍ਰਕਾਸ਼ਿਤ ਕਰਨ ਦੀ ਤਜਵੀਜ਼ ਹੈ ਜਿਸ ਵਿਚ ਆਮ
ਵਿਅਕਤੀ ਨੂੰ ਪਿਛਲੀ ਸਰਕਾਰ ਵੱਲੋਂ ਵਿਰਸੇ ਵਿਚ ਮਿਲੀ ਮੌਜੂਦਾ ਸਥਿਤੀ ਤੋਂ ਸਪਸ਼ਟ ਤੌਰ ‘ਤੇ ਜਾਣੂ ਕਰਵਾਇਆ ਜਾਵੇਗਾ।
15ਵੀਂ ਪੰਜਾਬ ਵਿਧਾਨ ਦੇ ਪਹਿਲੇ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਵਿਰਸੇ ਵਿਚ ਖ਼ਾਲੀ ਖਜ਼ਾਨਾ ਮਿਲਿਆ ਹੈ ਜਿਸ ਦਾ ਮਾਲੀ ਘਾਟਾ 13,484 ਕਰੋੜ ਰੁਪਏ ਅਤੇ ਵਿੱਤੀ ਘਾਟਾ 26,801 ਕਰੋੜ ਰੁਪਏ ਹੈ। ਮਾਲੀਏ  ਵਿਚ ਵਾਧਾ ਅਤੇ ਖ਼ਰਚੇ ਨੂੰ ਨਿਯੰਤ੍ਰਿਤ ਕਰਨ ਦੇ ਸਮੂਹਿਕ ਯਤਨਾਂ ਦੀ ਘਾਟ ਅਤੇ ਭਾਰੀ ਕਰਜ਼ਿਆਂ ਨੇ ਵਿੱਤੀ ਬੋਝ ਹੋਰ ਵਧਾ ਦਿੱਤਾ ਹੈ। ਪਿਛਲੇ ਪੰਜ ਸਾਲਾਂ ਅਰਥਾਤ 2012-2017 ਦੌਰਾਨ ਰਾਜ ਆਬਕਾਰੀ ਅਤੇ ਵੈਟ ਮਾਲੀਆ ਪ੍ਰਾਪਤੀਆਂ ਦੇ ਅਨੁਮਾਨ/ਟੀਚੇ ਕਦੇ ਵੀ ਪ੍ਰਾਪਤ ਨਹੀਂ ਕੀਤੇ ਜਾ ਸਕੇ।
ਰਾਜਪਾਲ ਨੇ ਅੱਗੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਰਾਜ ਦਾ ਕੁੱਲ ਕਰਜ਼ਾ ਸਾਲ 2006-2007 ਵਿਚ 48,344 ਕਰੋੜ ਰੁਪਏ ਤੋਂ ਵਧ ਕੇ 2016-2017 ਦੇ ਅੰਤ ਤੱਕ 1,82,537 ਕਰੋੜ ਰੁਪਏ ਹੋ ਗਿਆ ਹੈ।
ਬਦਨੌਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਰਾਜ ਦੀ ਵਿੱਤੀ ਸਥਿਤੀ ਨੂੰ ਬਹਾਲ ਕਰਨ ਲਈ ਅਤੇ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਗੁਣਵੱਤਾ ਵਿਚ ਵੱਡੇ ਸੁਧਾਰ, ਵਿਕਾਸ ਦਰ ਨੂੰ ਤੇਜ਼ ਕਰਨ ਅਤੇ ਰੋਜ਼ਗਾਰ ਦੇ, ਖ਼ਾਸ ਤੌਰ ‘ਤੇ ਰਾਜ ਦੇ ਨੌਜਵਾਨ ਵਰਗ ਲਈ ਵਧੀਆ ਮੌਕੇ ਪ੍ਰਦਾਨ ਕਰਕੇ ਰਾਜ ਨੂੰ ਇਕ ਵਾਰ ਮੁੜ ਉੱਚ ਵਿਕਾਸ ਦਰ ‘ਤੇ ਲਿਆਉਣ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।
ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਪ੍ਰਬੰਧ ਵਿਚ ਵੀ.ਵੀ.ਆਈ.ਪੀ. ਕਲਚਰ ਨੂੰ ਖਤਮ ਕਰਨ ਭ੍ਰਿਸ਼ਟਾਚਾਰ ਅਤੇ ਵਿੱਤੀ ਦਿਵਾਲੀਏਪਣ ਤੋਂ ਮੁਕਤ ਕਰਵਾਉਣ ਲਈ ਅਤੇ ਰਾਜ ਦਾ ਉਹ ਮਾਣ-ਮੱਤਾ ਸਥਾਨ ਜੋ ਇਸ ਨੂੰ ਦੇਸ਼ ਵਿਚ ਤੇਜ਼ੀ ਨਾਲ ਵਿਕਾਸ ਕਰ ਰਹੇ ਰਾਜਾਂ ਵਿਚ ਕਦੇ ਹਾਸਲ ਸੀ, ਫਿਰ ਬਹਾਲ ਕਰਵਾਉਣ ਦੇ ਵਾਅਦੇ ਨਾਲ ਚੁਣੀ ਗਈ ਹੈ।
ਉਨਾਂ ਕਿਹਾ ਕਿ ਇਸ ਸਰਕਾਰ ਵਿੱਚ ਸਾਰੇ ਵਿਧਾਇਕ ਅਤੇ ਸੰਸਦ ਮੈਂਬਰ ਹਰ ਸਾਲ ਪਹਿਲੀ ਜਨਵਰੀ ਨੂੰ ਆਪਣੀਆਂ ਅਚੱਲ ਸੰਪਤੀਆਂ ਦੇ ਵੇਰਵੇ ਘੋਸ਼ਿਤ ਕਰਨਗੇ ਅਤੇ ਉਹ ਸਾਲ 2017-18 ਲਈ ਅਜਿਹੀ ਘੋਸ਼ਣਾ ਇਕ ਜੁਲਾਈ 2017 ਤੋਂ ਪਹਿਲਾਂ ਕਰਨਗੇ। ਮੌਜੂਦਾ ਪੰਜਾਬ ਲੋਕਪਾਲ ਐਕਟ ਨੂੰ ਰੱਦ ਕਰਕੇ ਇਸ ਦੀ ਥਾਂ ‘ਤੇ ਇਕ ਹੋਰ ਨਵਾਂ ਅਤੇ ਵਧੇਰੇ ਵਿਆਪਕ ਕਾਨੂੰਨ ਬਣਾਇਆ ਜਾਵੇਗਾ ਜੋ ਕਿ ਮੁੱਖ ਮੰਤਰੀ, ਮੰਤਰੀਆਂ, ਗ਼ੈਰ-ਸਰਕਾਰੀ ਅਤੇ ਸਰਕਾਰੀ ਕਰਮਚਾਰੀਆਂ ਸਮੇਤ ਸਾਰੇ ਉੱਚ ਜਨਤਕ ਅਹੁਦਿਆਂ ਉਪਰ ਲਾਗੂ ਹੋਵੇਗਾ ।
ਇਥੇ ਹੀ ਰਾਜਪਾਲ ਨੇ ਅੱਗੇ ਕਿਹਾ ਸੂਬੇ ਵਿੱਚ ਕੇਬਲ ਟੀ.ਵੀ ਨੈੱਟਵਰਕਾਂ ਵਿੱਚ ਕਿਸੇ ਵੀ ਪ੍ਰਕਾਰ ਦੇ ਏਕਾਧਿਕਾਰ ਜਾਂ ਗੁੱਟਬੰਦੀ ਨੂੰ ਖਤਮ ਕਰਨ ਲਈ ਕੇਬਲ ਅਥਾਰਟੀ ਐਕਟ ਬਣਾਏ ਜਾਣਗੇ ਅਤੇ ਰਾਜ ਭਰ ਵਿਚ ਵਿਧਾਨਕ ਕੇਬਲ ਅਥਾਰਟੀ ਦਾ ਗਠਨ ਕੀਤਾ ਜਾਵੇਗਾ। ਇਸੇ ਤਰਾਂ ‘ਦ ਕਨਫਲਿਕਟ ਆਫ਼ ਇੰਟਰਸਟ ਐਕਟ’ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਜੇਕਰ ਕੋਈ ਵਿਧਾਇਕ/ਮੰਤਰੀ ਕਿਸੇ ਅਜਿਹੇ ਕਾਰੋਬਾਰ/ਵਿੱਤੀ ਲਾਭਾਂ ਵਿਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ।
ਨਵੀਂ ਪੀੜੀ ਵਿਚ ਨਸ਼ਿਆਂ ਦੀ ਭੈੜੀ ਆਦਤ ਨੂੰ ਜੜੋਂ ਖ਼ਤਮ ਕਰਨ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੌਜਵਾਨ ਪੀੜੀ ਨੂੰ ਸਿੱਖਿਅਤ ਕਰਨ ਲਈ ਇਕ ਜ਼ੋਰਦਾਰ ਮੁਹਿੰਮ ਆਰੰਭ ਕਰੇਗੀ ਅਤੇ ਨਸ਼ਾ ਕਰਨ ਵਾਲਿਆਂ ਦਾ ਇਲਾਜ ਅਤੇ ਪੁਨਰਵਾਸ ਸੁਹਿਰਦਤਾ ਨਾਲ ਕਰੇਗੀ।
ਸੂਬਾ ਸਰਕਾਰ ਰਾਜ ਵਿਚ ਰੇਤ ਅਤੇ ਬੱਜਰੀ ਦੀ ਖੁਦਾਈ ਸਬੰਧੀ ਗੁੱਟਬੰਦੀ ਨੂੰ ਤੋੜਣ ਲਈ ਸਾਰੇ ਕਾਨੂੰਨੀ ਅਤੇ ਪ੍ਰਬੰਧਕੀ ਉਪਾਵਾਂ ਦੀ ਪੈਰਵੀ ਕਰੇਗੀ। ਰਾਜ ਵਿਚ ਸਾਬਕਾ ਫੌਜੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਭਲਾਈ ਲਈ ਮੁੱਖ ਮੰਤਰੀ ਦੇ ਦਫ਼ਤਰ ਵਿਚ ਇਕ ਸਾਬਕਾ ਫੌਜੀ ਸੈੱਲ ਸਥਾਪਤ ਕਰੇਗੀ।
ਉਨਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੂੰ ਹਰੇਕ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਤਰਜੀਹੀ ਆਧਾਰ ‘ਤੇ ਇਕ ਟਿਊਬਵੈੱਲ ਕੁਨੈਕਸ਼ਨ ਦਿੱਤਾ ਜਾਵੇਗਾ। ਉਨਾਂ ਨੂੰ ਰਾਜ ਸ਼ਾਹ ਮਾਰਗਾਂ ਉਪਰ ਟੋਲ ਟੈਕਸ ਦੀ ਅਦਾਇਗੀ ਤੋਂ ਵੀ ਛੋਟ ਦਿੱਤੀ ਜਾਵੇਗੀ।
ਰਾਜਪਾਲ ਨੇ ਪੰਜਾਬ ‘ਚ ਨਸ਼ੇ ਦੀ ਰੋਕਥਾਮ, ਨਸ਼ੇੜੀਆਂ ਦਾ ਮੁੜ ਵਸੇਬਾ, ਬੇਅਦਬੀ ਨੂੰ ਰੋਕਣ, ਰੁਜ਼ਗਾਰ ਸਕੀਮ ਸਬੰਧੀ ਸਰਕਾਰ ਦੀ ਦ੍ਰਿੜਤਾ ਨੂੰ ਦੁਹਰਾਇਆ
ਸਰਕਾਰੀ ਨੌਕਰੀਆਂ ਵਿਚ ਔਰਤਾਂ ਲਈ 30 ਫ਼ੀਸਦ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਸ਼ਹਿਰੀ ਸਥਾਨਕ ਸੰਸਥਾਵਾਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਵਿਚ ਔਰਤਾਂ ਲਈ ਸੀਟਾਂ ਦਾ ਰਾਖਵਾਂਕਰਨ 30 ਫ਼ੀਸਦ ਤੋਂ ਵਧਾ ਕੇ 50 ਫ਼ੀਸਦੀ ਕੀਤਾ ਜਾਵੇਗਾ।
ਆਪ ਦੀ ਤਰਜ਼ ‘ਤੇ ਖੁਲਣਗੇ ਮੁਹੱਲ ਕਲੀਨਿਕਾਂ
ਪੰਜਾਬ ਦੇ ਰਾਜਪਾਲ ਵਲੋਂ ਵਿਧਾਨ ਸਭਾ ਵਿੱਚ ਆਪਣੇ ਭਾਸਨ ਦਰਮਿਆਨ ਕਿਹਾ ਕਿ ਸੂਬਾ ਸਰਕਾਰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਹਰੇਕ 1000 ਦੀ ਆਬਾਦੀ ਲਈ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਕਰੇਗੀ। ਸਮੁੱਚੇ ਰਾਜ ਵਿਚ 55 ਸਾਲ ਤੋਂ ਉਪਰ ਵਾਲੇ ਵਿਅਕਤੀਆਂ ਦੀ ਸਾਲਾਨਾ ਸਿਹਤ ਜਾਂਚ ਕੀਤੀ ਜਾਵੇਗੀ ਤਾਂ ਜੋ ਉਨਾਂ ਦੇ ਸ਼ੂਗਰ, ਹਾਈ ਬਲੱਡਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਆਦਿ ਸਬੰਧੀ ਚੈੱਕ ਕਰਕੇ ਉਨਾਂ ਨੂੰ ਰੋਗ ਮੁਕਤ ਬਣਾਇਆ ਜਾ ਸਕੇ ਅਤੇ ਉਨਾਂ ਦੇ ਭਵਿੱਖ ਵਿਚਲੇ ਵਿੱਤੀ ਬੋਝ ਨੂੰ ਘੱਟ ਕੀਤਾ ਜਾ ਸਕੇ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਦਿੱਲੀ ਵਿਖੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਕਿ ਕਾਂਗਰਸ ਨੇ ਪੰਜਾਬ ਵਿੱਚ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

 

ਆਖ਼ਰ ਦੱਸਣਾ ਤਾਂ ਪੈਣਾ ਹੈ ਕਿ ਅਕਾਲੀਆਂ ਨੇ ਕੀ ਹਾਲਤ ਕਰ ਦਿੱਤੀ : ਬ੍ਰਹਮ ਮਹਿੰਦਰਾ
ਮੁੱਖ ਮੰਤਰੀ ਤੋਂ ਬਾਅਦ ਸਭ ਤੋਂ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾਂ ਨੇ ਕਿਹਾ ਕਿ ਜਿਹੜਾ ਕੁਝ ਇਨਾਂ ਅਕਾਲੀਆਂ ਨੇ ਵਿਰਾਸ਼ਤ ਵਿੱਚ ਦਿੱਤਾ ਹੈ, ਉਨਾਂ ਨੂੰ ਸਦਨ ਦੇ ਰਾਹੀਂ ਪੰਜਾਬ ਦੀ ਜਨਤਾ ਨੂੰ ਦਸੱਣਾ ਜਰੂਰੀ ਹੈ ਕਿਉਂਕਿ ਜਨਤਾ ਨੂੰ ਵੀ ਤਾਂ ਜਾਣਕਾਰੀ ਮਿਲੇ ਕਿ ਅਕਾਲੀਆਂ ਨੇ ਆਪਣੇ ਕਾਰਜ਼ਕਾਲ ਵਿੱਚ ਕੀ ਕੁਝ ਕਰਦੇ ਹੋਏ ਪੰਜਾਬ ਨੂੰ ਕਿਸ ਤਰ੍ਹਾਂ ਬਰਬਾਦੀ ਦੇ ਕੰਢੇ ਪੁੱਜਾ ਦਿੱਤਾ ਹੈ।

ਅਕਾਲੀਆਂ ਦੀ ਆਲੋਚਨਾ ਕਰਨ ਦੀ ਥਾਂ ‘ਤੇ ਆਪਣਾ ਰੋਡਮੈਪ ਦੱਸੇ ਸਰਕਾਰ : ਢੀਂਡਸਾ
ਕਾਂਗਰਸ ਅਜੇ ਵੀ ਚੋਣ ਚੱਕਰ ਵਿੱਚ ਘੁੰਮ ਰਹੀ ਹੈ ਸ਼ਾਇਦ ਉਨ੍ਹਾਂ ਨੂੰ ਵਿਸ਼ਵਾਸ ਹੀ ਨਹੀਂ ਆ ਰਿਹਾ ਹੈ ਕਿ ਉਹ ਚੋਣਾਂ ਜਿੱਤ ਕੇ ਸੱਤਾ ਵਿੱਚ ਆ ਚੁੱਕੀ ਹੈ। ਇਸੇ ਕਾਰਨ ਹੀ ਰਾਜਪਾਲ ਦੇ ਭਾਸ਼ਨ ਵਿੱਚ ਕਾਂਗਰਸ ਸਰਕਾਰ ਨੂੰ ਸਿਰਫ਼ ਪਿਛਲੀ ਸਰਕਾਰ ਦੀ ਆਲੋਚਨਾ ਕਰਨਾ ਅਤੇ ਨੂੰ ਕੋਸਣਾ ਬੰਦ ਕਰਦੇ ਹੋਏ ਉਸਾਰੂ ਸੋਚ ਨੂੰ ਲੈ ਕੇ ਅੱਗੇ ਵਧਣਾ ਚਾਹੀਦਾ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਖ਼ਜਾਨਾ ਮੰਤਰੀ ਅਤੇ ਅਕਾਲੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕੀਤਾ।
ਰਾਜਪਾਲ ਦੇ ਭਾਸ਼ਨ ਵਿੱਚ ਕਾਂਗਰਸ ਨੇ ਕੋਈ ਭਵਿੱਖ ਦੀ ਗਲ ਕਰਦੇ ਹੋਏ ਆਪਣਾ ਟੀਚਾ ਹੀ ਨਹੀਂ ਦੱਸਿਆ ਹੈ। ਜਿਸ ਤੋਂ ਲਗਦਾ ਹੈ ਕਿ ਸਿਰਫ਼ ਵਾਅਦੇ ਕਰਕੇ ਸੱਤਾ ਵਿੱਚ ਆਈ ਕਾਂਗਰਸ ਹੁਣ ਕੁਝ ਵੀ ਕਰਨ ਤੋਂ ਅਸਮਰੱਥ ਜਾਪ ਰਹੀਂ ਹੈ।

ਪ੍ਰਸਿੱਧ ਖਬਰਾਂ

To Top