ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਨੂੰ ਪੰਜ ਫੀਸਦੀ ਅੰਤਰਿਮ ਰਾਹਤ

ਸੱਚ ਕਹੂੰ ਨਿਊਜ਼
ਚੰਡੀਗੜ੍ਹ,
ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪੰਜ ਫੀਸਦੀ ਦੀ ਅੰਤਰਿਮ ਰਾਹਤ ਦੇਣ ਦੀ ਰਸਮੀ ਮਨਜ਼ੂਰੀ ਦੇ ਦਿੱਤੀ ਹੈ ਮੁੱਖ ਚੋਣ ਦਫ਼ਤਰ ਦੇ ਇੱਕ ਅਧਿਕਾਰਿਕ ਬੁਲਾਰੇ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਉਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅੰਤਰਿਮ ਰਾਹਤ ਦੇਣ ਦੀ ਆਗਿਆ ਪ੍ਰਦਾਨ ਕਰਨ ਬੁਲਾਰੇ ਨੇ ਕਿਹਾ ਕਿ ਮਨਜ਼ੂਰੀ ਸਬੰਧੀ ਪੱਤਰ ਸੂਬੇ ਦੇ ਖਰਚ ਤੇ ਵਿੱਤੀ ਵਿਭਾਗ ਦੇ ਸਕੱਤਰ ਨੂੰ ਤੁਰੰਤ ਜ਼ਰੂਰੀ ਕਾਰਵਾਈ ਲਈ ਭੇਜ ਦਿੱਤਾ ਗਿਆ ਹੈ