ਪੰਜਾਬ ਪੱਧਰੀ ਵਾਲੀਬਾਲ ਚੈਂਪੀਅਨਸ਼ਿਪ ਸ਼ੁਰੂ

0
Punjab, Volleyball, Championship

ਸੱਚ ਕਹੂੰ ਨਿਊਜ਼/ਲੌਂਗੋਵਾਲ

65ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅਧੀਨ ਵਾਲੀਬਾਲ ਚੈਂਪੀਅਨਸ਼ਿਪ ਅੰਡਰ-19 ਮੁੰਡੇ ਅਤੇ ਕੁੜੀਆਂ ਪਿੰਡ ਸ਼ੇਰੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ੁਰੂ ਹੋ ਗਈ ਹੈ ਜਿਸ ਦਾ ਉਦਘਾਟਨ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਕੀਤਾ ਉਨ੍ਹਾਂ ਖਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਇਸ ਉਪਰਾਲੇ ਦੀ ਵਧਾਈ ਦਿੱਤੀ ਅਤੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ‘ਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਡ ਨੀਤੀ ਤਹਿਤ ਖੇਡਾਂ ਅਤੇ ਖਿਡਾਰੀਆਂ ਲਈ ਵਿਸ਼ੇਸ਼ ਫੰਡ ਰੱਖਿਆ ਗਿਆ ਹੈ
ਅੱਜ ਦੇ ਪ੍ਰੀ ਕੁਆਟਰ ਮੁਕਾਬਲਿਆਂ ਵਿੱਚ ਤਰਨਤਾਰਨ, ਪਟਿਆਲਾ, ਬਰਨਾਲਾ, ਸੰਗਰੂਰ, ਜਲੰਧਰ, ਮੋਹਾਲੀ, ਪਠਾਨਕੋਟ, ਬਠਿੰਡਾ, ਅੰਮ੍ਰਿਤਸਰ, ਰੋਪੜ, ਫ਼ਰੀਦਕੋਟ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਫ਼ਾਜ਼ਿਲਕਾ ਅਤੇ ਮੁਕਤਸਰ ਦੀਆਂ ਕੁੜੀਆਂ ਨੇ ਜਿੱਤ ਪ੍ਰਾਪਤ ਕਰਕੇ ਅਗਲੇ ਗੇੜ ਲਈ ਕੁਆਲੀਫ਼ਾਈ ਕੀਤਾ ਹੈ ਇਸ ਮੌਕੇ ਸੂਬਾ ਸਕੱਤਰ ਹਰਮਨ ਬਾਜਵਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਓਮ ਪ੍ਰਕਾਸ਼ ਸੇਤੀਆ, ਕਾਂਗਰਸ ਦੇ ਸੂਬਾਈ ਆਗੂ ਅਵਤਾਰ ਸਿੰਘ ਸ਼ੇਰੋਂ, ਕੇਵਲ ਸਿੰਘ ਸ਼ੇਰੋਂ, ਡਾ.ਅੰਮ੍ਰਿਤਪਾਲ ਸਿੰਘ ਸਿੱਧੂ, ਸੁਰਿੰਦਰ ਸਿੰਘ ਭਰਪੂਰ, ਸ਼ਿਵਰਾਜ ਸਿੰਘ ਢੀਂਡਸਾ, ਪ੍ਰਿੰ. ਦਿਨੇਸ਼ ਕੁਮਾਰ, ਪ੍ਰਿੰ. ਸੁਖਵੀਰ ਸਿੰਘ, ਸਰਪੰਚ ਪ੍ਰਗਟ ਸਿੰਘ, ਗੁਰਪਾਲ ਸਿੰਘ ਚੇਅਰਮੈਨ, ਸੇਵਕ ਸਿੰਘ, ਵੀਨਾ ਰਾਣੀ, ਬੇਅੰਤ ਕੌਰ ਸਮੇਤ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਖਿਡਾਰੀ ਅਤੇ ਦਰਸ਼ਕ ਹਾਜ਼ਰ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।