ਫਾਜ਼ਿਲਕਾ ਘਟਨਾ ਨਾਲ ਸਰਕਾਰ ਦਾ ਹੋਇਆ ਭਾਂਡਾ ਫੋੜ: ਕੈਪਟਨ

ਅਸ਼ਵਨੀ ਚਾਵਲਾ ਚੰਡੀਗੜ੍ਹ,
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਸਰਕਾਰ ਨੂੰ ਤੁਰੰਤ ਬਰਖਾਸਤ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਸਰਕਾਰ ਦਾ ਫਾਜ਼ਿਲਕਾ ਜੇਲ੍ਹ ਦੀ ਘਟਨਾ ਨਾਲ ਪੂਰੀ ਤਰ੍ਹਾਂ ਭਾਂਡਾਫੋੜ ਹੋ ਚੁੱਕਾ ਹੈ, ਜਿੱਥੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਨੂੰ ਅਕਾਲੀਆ ਨਾਲ ਸਬੰਧਿਤ ਦੋ ਦਰਜਨ ਹੋਰ ਅਪਰਾਧੀਆਂ ਨਾਲ ਮੀਟਿੰਗ ਕਰਦਿਆਂ ਪਾਇਆ ਗਿਆ। ਕੈਪਟਨ ਅਮਰਿੰਦਰ ਨੇ ਪੈਸੇ ਤੇ ਤਾਕਤ ਦੇ ਖੁੱਲ੍ਹੇਆਮ ਪ੍ਰਦਰਸ਼ਨ ਅਤੇ ਸੂਬੇ ਅੰਦਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਕਾਨੂੰਨ ਤੇ ਵਿਵਸਥਾ ਦੀ ਸਥਿਤੀ ‘ਤੇ ਵਰਦਿਆਂ, ਸੂਬੇ ‘ਚ ਸੁਤੰਤਰ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਘਟਨਾ ਨੇ ਸੂਬੇ ਅੰਦਰ ਵੱਡੇ ਪੱਧਰ ‘ਤੇ ਅਪਰਾਧਿਕ ਮਾਫੀਆ ਨਾਲ ਬਾਦਲਾਂ ਤੇ ਉਨ੍ਹਾਂ ਦੇ ਸਾਥੀਆਂ ਦੀ ਮਿਲੀਭੁਗਤ ਨੂੰ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਨੇ ਇਸ ਘਟਨਾ ਦੀ ਇੱਕ ਕੇਂਦਰੀ ਏਜੰਸੀ ਪਾਸੋਂ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਸ਼ਿਵ ਲਾਲ ਡੋਡਾ ਦੇ ਸੁਖਬੀਰ ਨਾਲ ਨਜ਼ਦੀਕੀ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਸ ‘ਚ ਮੁੱਖ ਦੋਸ਼ੀ ਡੋਡਾ ਸਾਫ ਤੌਰ ‘ਤੇ ਡਿਪਟੀ ਮੁੱਖ ਮੰਤਰੀ ਦੇ ਵਫਾਦਾਰ ਵਜੋਂ ਕੰਮ ਕਰਦਿਆਂ, ਉਨ੍ਹਾਂ ਵੱਲੋਂ ਦੋ ਦਰਜਨ ਲੋਕਾਂ ਨਾਲ ਮੀਟਿੰਗ ਕਰ ਰਿਹਾ ਸੀ, ਜਿਨ੍ਹਾਂ ਦੇ ਵੀ ਅਕਾਲੀਆਂ ਨਾਲ ਨਜ਼ਦੀਕੀ ਸਬੰਧ ਮੰਨੇ ਜਾਂਦੇ ਹਨ ਅਤੇ ਇਸ ਦੌਰਾਨ ਉਹ ਫੜਿਆ ਗਿਆ।  ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੂਰੇ ਮਾਮਲੇ ‘ਚ ਸੁਖਬੀਰ ਦੀ ਮਿਲੀਭੁਗਤ ਸਾਫ ਤੌਰ ‘ਤੇ ਸਾਹਮਣੇ ਆ ਚੁੱਕੀ ਹੈ ਅਤੇ ਉਹ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਸਾਰੇ ਨੈਤਿਕ ਅਧਿਕਾਰ ਖੋਹ
ਚੁੱਕੇ ਹਨ।
ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਹ ਜਾਣਨਾ ਮਹੱਤਵਪੂਰਨ ਹੈ ਕਿ ਕਿਵੇਂ ਪੈਸੇ ਤੇ ਹਥਿਆਰ ਜੇਲ੍ਹ ਕੰਪਲੈਕਸ ਅੰਦਰ ਗਏ ਤੇ ਅਜਿਹਾ ਸਰਕਾਰੀ ਉੱਚ ਪੱਧਰ ਦੀ ਸ਼ਮੂਲੀਅਤ ਬਗੈਰ ਨਹੀਂ ਹੋ ਸਕਦਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਜ਼ੇਲ੍ਹ ਦੇ ਸੀ.ਸੀ.ਟੀ.ਵੀ ਫੁਟੇਜ਼ ਇਸ ਗੱਲ ਦੀ ਜਾਂਚ ਕਰਨ ਲਈ ਕਬਜ਼ੇ ‘ਚ ਲਏ ਜਾਣੇ ਚਾਹੀਦੇ ਹਨ ਕਿ ਕਿਵੇਂ ਲੋਕਾਂ ਨੂੰ ਅੰਦਰ ਮੋਬਾਇਲ ਫੋਨ, ਹਥਿਆਰ ਤੇ ਪੈਸੇ ਰੱਖਣ ਦੀ ਇਜ਼ਾਜਤ ਦਿੱਤੀ ਗਈ ਹੈ ਤੇ ਕਿਉਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਉਨ੍ਹਾਂ ਨੇ ਮਾਮਲੇ ‘ਚ ਅਪਰਾਧਿਕ ਉਲੰਘਣ, ਭ੍ਰਿਸ਼ਟਾਚਾਰ, ਗੈਰ ਕਾਨੂੰਨੀ ਤਰੀਕੇ ਨਾਲ ਮੀਟਿੰਗ ਕਰਨ ਸਮੇਤ ਮੋਬਾਇਲ ਫੋਨ ਰੱਖਣ ਲਈ ਆਈ.ਟੀ ਐਕਟ ਹੇਠ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਇੱਕ ਕਾਂਗਰਸੀ ਆਗੂ ਦੀ ਸੂਚਨਾ ‘ਤੇ ਚੋਣ ਕਮਿਸ਼ਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ, ਛਾਪਾਮਾਰੀ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ ਅਤੇ ਜ਼ੇਲ੍ਹ ਅਫ਼ਸਰਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ