ਪੰਜਾਬ

ਫਿਰ ਹਾਰੇ ਪੰਜਾਬ ਦੇ ਸਿੱਖਿਆ ਮੰਤਰੀ

ਕੁਲਵੰਤ ਕੋਟਲੀ
ਮੋਹਾਲੀ,
ਪੰਜਾਬ ਵਿੱਚ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਭਾਵੇਂ ਕਿਸੇ ਵੀ ਪਾਰਟੀ ਦੀ ਸਰਕਾਰ ਬਣੀ ਹੋਵੇ ਉਸ ਸਰਕਾਰ ਦੇ ਸਮੇਂ ਬਣੇ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਅਗਲੀਆਂ ਚੋਣਾਂ ‘ਚ ਦੁਬਾਰਾ ਜਿੱਤ ਨਸੀਬ ਨਹੀਂ ਹੋਈ। ਇਸੇ ਰੁਝਾਨ ਨੂੰ ਅੱਗੇ ਤੋਰਦੇ ਹੋਏ ਅੱਜ ਆਏ ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਦੇ ਨਤੀਜਿਆਂ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ ਡਾ. ਦਲਜੀਤ ਸਿੰਘ ਚੀਮਾ ਨੂੰ ਆਪਣੇ ਵਿਰੋਧੀ ਤੋਂ ਹਾਰ ਤੋਂ ਬਾਅਦ ਤੀਜੇ ਸਥਾਨ ‘ਤੇ ਸਬਰ ਕਰਨਾ ਪਿਆ। ਅੱਜ ਸਾਹਮਣੇ ਆਏ ਨਤੀਜਿਆਂ ‘ਚ ਹਲਕਾ ਰਾਮਪੁਰ ਫੂਲ ਤੋਂ ਸ੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ  ਸਿਕੰਦਰ ਸਿੰਘ ਮਲੂਕਾ ਤੀਜੇ ਸਥਾਨ ਤੇ ਰਹੇ ਇਸੇ ਤਰ੍ਹਾਂ ਰੂਪਨਗਰ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਅਤੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਜੀਤ ਸਿੰਘ ਸਦੋਆ ਨੇ 27041 ਵੋਟਾਂ ਦੇ ਫਰਕ ਨਾਲ ਹਰਾਇਆ ਅਮਰਜੀਤ ਸਿੰਘ ਨੂੰ 58994 ਵੋਟਾਂ ਅਤੇ ਚੀਮਾ ਨੂੰ 31903 ਵੋਟਾਂ ਮਿਲੀਆਂ ਡਾ. ਦਲਜੀਤ ਸਿੰਘ ਚੀਮਾ ਤੋਂ ਪਹਿਲਾਂ ਕੁਝ ਸਾਲਾਂ ਦੇ ਲਈ ਰਹੇ ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾਂ ਨੂੰ ਵੀ ਇਸ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ 2007 ਤੋਂ ਲੈ ਕੇ 2012 ਤੱਕ ਸਿੱਖਿਆ ਮੰਤਰੀ ਰਹੇ ਦੋ ਮੰਤਰੀਆਂ ਜਿਨ੍ਹਾਂ ‘ਚ ਡਾ. ਉਪਿੰਦਰਜੀਤ ਕੌਰ ਅਤੇ ਸੇਵਾ ਸਿੰਘ ਸੇਖਾਵਾਂ ਨੂੰ ਵੀ 2012 ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਪਹਿਲਾਂ  2002 ‘ਚ ਬਣੀ ਕਾਂਗਰਸ ਦੀ ਸਰਕਾਰ ਸਮੇਂ ਸਿੱਖਿਆ ਮੰਤਰੀ ਰਹੇ ਖੁਸ਼ਹਾਲ ਸਿੰਘ ਬਹਿਲ ਨੂੰ 2007 ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਰ ਝੱਲਣੀ ਪਈ। ਇਸੇ ਤਰ੍ਹਾਂ 1997 ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਬਣੀ ਅਕਾਲੀ ਸਰਕਾਰ ‘ਚ ਸਿੱਖਿਆ ਮੰਤਰੀ ਰਹੇ ਜਥੇਦਾਰ ਤੋਤਾ ਸਿੰਘ ਨੂੰ 2002 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਾਰ ਦਾ ਮੂੰਹ ਦੇਖਣਾ ਪਿਆ ਸੀ। ਇਸ ਤੋਂ ਇਲਾਵਾ ਵੱਖ-ਵੱਖ ਸਮੇਂ ਰਹੇ ਸਿੱਖਿਆ ਮੰਤਰੀ ਹਰਨਾਮਦਾਸ ਜੋਹਰ, ਚੌਧਰੀ ਗੁਰਮੇਲ ਸਿੰਘ, ਸੁਰਜੀਤ ਸਿੰਘ ਬਰਨਾਲਾ ਵੀ ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਹਾਰਦੇ ਰਹੇ ਹਨ। ਵਿਧਾਨ ਸਭਾ ਚੋਣਾਂ ‘ਚ ਸਿੱਖਿਆ ਮੰਤਰੀ ਦੇ ਹਾਰਨ ਦਾ ਮੁੱਖ ਕਾਰਨ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕਾਂ, ਮੁਲਾਜ਼ਮਾਂ ਜਥੇਬੰਦੀਆਂ ਦੇ ਨਾਲ ਟਕਰਾਅ ਦਾ ਰਹਿਣਾ ਹੈ

ਪ੍ਰਸਿੱਧ ਖਬਰਾਂ

To Top