ਬਲਾਕ ਤਪਾ ਭਦੌੜ ਦੀ ਸਾਧ-ਸੰਗਤ ਨੇ ਸਰਪੰਚ ਦੀ ਅਗਵਾਈ ਹੇਠ ਲਾਏ ਪੌਦੇ

0
Tapaud's, Associates, Plant, Leadership, Sarpanch

ਤਪਾ ਭਦੌੜ / ਸੁਰਿੰਦਰ ਮਿੱਤਲ : ਵਾਤਾਵਰਨ ਦੀ ਰੱਖਿਆ ਹਰ ਇਨਸਾਨ ਦਾ ਨੈਤਿਕ ਫਰਜ਼ ਹੈ ਤੇ ਇਸ ਫਰਜ਼ ਨੂੰ ਪੂਰਾ ਜ਼ਿੰਮੇਵਾਰੀ ਨਾਲ ਨਿਭਾਉਣ ‘ਚ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੁਨੀਆਂ ਭਰ ‘ਚ ਸਭ ਤੋਂ ਅੱਗੇ ਰਿਹਾ ਹੈ ਭਾਰਤ ਸਮੇਤ ਦੁਨੀਆਂ ਭਰ ‘ਚ ਪੌਦਾ ਲਗਾਓ ਮੁਹਿੰਮ ਤਹਿਤ ਸਾਧ-ਸੰਗਤ ਨੇ ਧਰਤੀ ਨੂੰ ਪੌਦਿਆਂ ਦੇ ਰੂਪ ‘ਚ ਹਰਿਆਲੀ ਦਾ ਤੋਹਫ਼ਾ ਦਿੱਤਾ ਮੌਕਾ ਸੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 52 ਵੇਂ ਪਵਿੱਤਰ ਅਵਤਾਰ ਦਿਵਸ ਦਾ ਇਸ ਮੌਕੇ ਸਾਧ-ਸੰਗਤ ਨੇ ਭਾਰੀ ਮਾਤਰਾ ‘ਚ ਪੌਦੇ ਲਾ ਕੇ ਪੂਜਨੀਕ ਗੁਰੂ ਜੀ ਦਾ ਪਵਿੱਤਰ ਜਨਮ ਦਿਹਾੜਾ ਮਨਾਇਆ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ 52 ਵੇਂ ਅਵਤਾਰ ਦਿਹਾੜੇ ਮੌਕੇ ਬਲਾਕ ਤਪਾ ਭਦੌੜ ਦੇ ਪਿੰਡ ਦਰਾਜ ਦਰਾਕਾ ਵਿਖੇ ਪਿੰਡ ਦੀ ਸਰਪੰਚ ਜਸਪਾਲ ਕੌਰ, ਸਰਕਾਰੀ ਸਕੂਲ ਦੇ ਪ੍ਰਿੰਸੀਪਲ ਕਮਲ ਸ਼ਰਮਾ, ਬਲਾਕ ਭੰਗੀਦਾਸ ਅਸ਼ੋਕ ਇੰਸਾਂ ਦੀ ਅਗਵਾਈ ਵਿੱਚ ਪਿੰਡ ਦੀ ਸਾਧ ਸੰਗਤ ਸਕੂਲ ਅਤੇ ਹੋਰ ਥਾਵਾਂ ਤੇ ਪੌਦੇ ਲਾਏ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।