ਭਾਕਿਯੂ ਉਗਰਾਹਾਂ ਦੇ ਸੂਬਾ ਪ੍ਰਧਾਨ ‘ਤੇ ਹਮਲੇ ਦੀ ਕੋਸ਼ਿਸ਼

firing

ਸਤਪਾਲ ਖਡਿਆਲ ਦਿੜ੍ਹਬਾ ਮੰਡੀ,
ਪਿੰਡ ਕੌਹਰੀਆਂ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਰੱਖੀ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਪਿੰਡ ਜਲੂਰ ਦੇ ਕੁਝ ਵਿਅਕਤੀਆਂ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਜਾਣਕਾਰੀ ਅਨੁਸਾਰ ਮੀਟਿੰਗ ਦੌਰਾਨ ਜਦੋਂ ਜੋਗਿੰਦਰ ਸਿੰਘ ਉਗਰਾਹਾਂ ਸੰਬੋਧਨ ਕਰਨ ਲੱਗੇ ਤਾਂ ਜਲੂਰ ਪਿੰਡ ਦੇ ਕੁਝ ਵਿਅਕਤੀਆਂ ਨੇ ਕਥਿਤ ਤੌਰ ‘ਤੇ ਸੂਬਾ ਪ੍ਰਧਾਨ ‘ਤੇ ਹਮਲੇ ਦੀ ਨੀਅਤ ਨਾਲ ਰੌਲ਼ਾ ਪਾਉਣਾ ਤੇ ਲਲਕਾਰੇ ਮਾਰਨੇ ਸ਼ੁਰੂ ਕਰ ਦਿੱਤੇ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਇਸ ਘਟਨਾ ਦਾ ਪਤਾ ਲੱਗਣ ‘ਤੇ ਪੁਲਿਸ ਨੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ। ਇਸ ਸਬੰਧੀ  ਜ਼ਿਲ੍ਹਾ ਆਗੂ ਕਿਸਾਨ ਦਿਲਬਾਗ ਸਿੰਘ ਹਰੀਗੜ੍ਹ ਨੇ ਦੱਸਿਆ ਕੇ ਰੈਲੀ ‘ਚ ਖਲਲ ਪਾਉਣ ਤੇ ਕਿਸਾਨ ਆਗੂਆਂ ਸਮੇਤ ਸੂਬਾ ਪ੍ਰਧਾਨ ‘ਤੇ ਹਮਲਾ ਕਰਨ ਦੀ ਨੀਅਤ ਨਾਲ ਇਸ ਘਟਨਾ ਨੂੰ ਅੰਜਾਮ  ਦਿੱਤਾ ਗਿਆ ਹੈ ਤੇ ਸੱਚ ਨੂੰ ਦਬਾਉਣ ਲਈ ਜਲੂਰ ਕਾਂਡ ਦੇ ਦੋਸ਼ੀਆਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਹੈ।
ਇਸਦੀ ਲਿਖਤੀ ਸ਼ਿਕਾਇਤ ਡੀਐੱਸਪੀ ਦਿੜ੍ਹਬਾ ਨੂੰ ਕਰਕੇ ਉਕਤ ਵਿਅਕਤੀਆਂ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 21 ਫਰਵਰੀ ਨੂੰ ਸਥਾਨਕ ਕਸਬੇ ‘ਚ ਜਥੇਬੰਦੀ ਵੱਲੋਂ ਜ਼ਿਲ੍ਹਾ ਪੱਧਰੀ ਕਾਨਫਰੰਸ ਰੱਖੀ ਗਈ ਹੈ।