ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਵਪਾਰਕ ਪ੍ਰੀਖਿਆ ਮੰਡਲ ਨਾਲ ਸਬੰਧਿਤ ਘਪਲਿਆਂ ਨਾਲ ਜੁੜੇ ਇੱਕ ਮਾਮਲੇ ‘ਚ ਸਮੂਹਿਕ ਨਕਲ ਦੇ ਦੋਸ਼ੀ 634 ਮੈਡੀਕਲ ਵਿਦਿਆਰਥੀਆਂ ਦੇ ਦਾਖ਼ਲੇ ਅੱਜ ਰੱਦ ਕਰ ਦਿੱਤੇ।
ਮੁੱਖ ਜੱਜ ਜਗਦੀਸ਼ ਸਿੰਘ ਕੇਹਰ ਦੀ ਪ੍ਰਧਾਨਗੀ ਵਾਲੀ ਤਿੰਨ ਮੈਂਬਰੀ ਬੈਂਚ ਨੇ ਮੱਧ ਪ੍ਰਦੇਸ਼ ਹਾਈਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਦਿਆਂ ਸਮੂਹਿਤ ਨਕਲ ਦੇ ਦੋਸ਼ੀ ਵਿਦਿਆਰਥੀਆਂ ਦੇ ਦਾਖ਼ਲੇ ਰੱਦ ਕਰ ਦਿਤੇ।