ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਹਾਂਤ

Former Foreign, Minister Sushma Swaraj, Passed Away

ਦਿੱਲੀ ਦੇ ਏਮਜ਼ ਹਸਪਤਾਲ ‘ਚ ਲਿਆ ਆਖਰੀ ਸਾਂਹ

ਨਵੀਂ ਦਿੱਲੀ, ਏਜੰਸੀ।

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਦਿੱਲੀ ਦੇ ਏਮਜ਼ ਹਸਪਤਾਲ ‘ਚ ਆਖਰੀ ਸਾਂਹ ਲਿਆ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦਿਲ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਗੰਭੀਰ ਹੋ ਗਈ ਸੀ ਤੇ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ।

14 ਫਰਵਰੀ 1952 ‘ਚ ਸੁਸ਼ਮਾ ਸਵਰਾਜ ਦਾ ਜਨਮ ਹੋਇਆ ਸੀ ਤੇ ਉਹ ਭਾਜਪਾ ਦੀ ਆਗੂ ਸੀ। ਇੰਦਰਾ ਗਾਂਧੀ ਤੋਂ ਬਾਅਦ ਦੇਸ਼ ਦੀ ਦੂਜੀ ਮਹਿਲਾ ਵਿਦੇਸ਼ ਮੰਤਰੀ ਬਣਨ ਦਾ ਉਨ੍ਹਾਂ ਨੂੰ ਮਾਣ ਹਾਸਲ ਹੋਇਆ ਸੀ। ਸੁਸ਼ਮਾ ਸਵਰਾਜ 7 ਵਾਰ ਸੰਸਦ ਮੈਂਬਰ ਤੇ 3 ਵਾਰ ਵਿਧਾਇਕ ਰਹਿ ਚੁੱਕੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।