ਸਿਗਰਟ ਬੀੜੀ ਲਈ ਕੁੱਟਮਾਰ ਕਰਨ ਵਾਲੇ ਦੋ ਜਣੇ ਗ੍ਰਿਫ਼ਤਾਰ

ਅਸ਼ੋਕ ਵਰਮਾ ਬਠਿੰਡਾ, 
ਪਿੰਡ ਲੇਲੇਵਾਲਾ ਵਿੱਚ ਆਪਣੀ ਕਰਿਆਨੇ ਦੀ ਦੁਕਾਨ ‘ਚ ਤੰਬਾਕੂ ਪਦਾਰਥਾਂ ਦੀ ਵਿੱਕਰੀ ਨਾ ਕਰਨ ਦਾ ਪ੍ਰਣ ਕਰਨ ਵਾਲੇ ਡੇਰਾ ਸੱਚਾ ਸੌਦਾ ਸਰਸਾ ਦੇ ਸ਼ਰਧਾਲੂ ਅਸ਼ੋਕ ਕੁਮਾਰ ਦੇ ਘਰ ਅੰਦਰ ਦਾਖ਼ਲ ਹੋ ਕੇ ਉਸ ‘ਤੇ ਕਥਿਤ ਤੌਰ ‘ਤੇ ਹਮਲਾ ਕਰਨ ਅਤੇ ਧਮਕੀਆਂ ਦੇਣ ਦੇ ਮਾਮਲੇ ‘ਚ ਥਾਣਾ ਤਲਵੰਡੀ ਸਾਬੋ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਤੀਸਰਾ ਮੁਲਜ਼ਮ ਫਰਾਰ ਹੋ ਗਿਆ ਹੈ ਇਸ ਕੁੱਟਮਾਰ ‘ਚ ਅਸ਼ੋਕ ਕੁਮਾਰ ਜ਼ਖ਼ਮੀ ਹੋ ਗਿਆ ਸੀ ਜਿਸ ਦਾ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ
ਗੌਰਤਲਬ ਹੈ ਕਿ ਤਲਵੰਡੀ ਸਾਬੋ ਪੁਲਿਸ ਨੇ ਅਸ਼ੋਕ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਲੇਲੇਵਾਲਾ ਦੇ ਬਿਆਨਾਂ ਤੇ ਪਿੰਡ ਦੇ ਹੀ ਸੋਮਾ ਸਿੰਘ ਪੁੱਤਰ ਕਾਕਾ ਸਿੰਘ, ਗੁਰਜੀਤ ਸਿੰਘ ਪੁੱਤਰ ਨੇਕ ਸਿੰਘ ਅਤੇ ਸੋਮੀ ਸਿੰਘ ਪੁੱਤਰ ਹਰਨੇਕ ਸਿੰਘ ਖਿਲਾਫ ਧਾਰਾ 452, 323, 427 ਅਤੇ 34 ਤਹਿਤ ਕੇਸ ਦਰਜ ਕਰ ਲਿਆ ਸੀ ਪੁਲਿਸ ਨੇ ਮੁਲਜ਼ਮ ਸੋਮਾ ਸਿੰਘ ਅਤੇ ਗੁਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅੱਜ ਪੁਲਿਸ ਨੇ ਤੀਸਰੇ ਮੁਲਜ਼ਮ ਸੋਮੀ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਵੀ ਕੀਤੀ ਪਰ ਉਹ ਹੱਥ ਨਾਂ ਲੱਗਿਆ ਥਾਣਾ ਤਲਵੰਡੀ ਸਾਬੋ ਦੇ ਐਡੀਸ਼ਨਲ ਐਸਐੱਚਓ ਸੰਜੀਵ ਕੁਮਾਰ ਦਾ ਕਹਿਣਾ ਸੀ ਕਿ ਡੇਰਾ ਸ਼ਰਧਾਲੂ ਅਸ਼ੋਕ ਕੁਮਾਰ ਆਪਣੀ ਦੁਕਾਨ ‘ਤੇ ਸਿਗਰਟਾਂ ਬੀੜੀਆਂ ਦੀ ਵਿੱਕਰੀ ਨਹੀਂ ਕਰਦਾ ਹੈ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵੱਲੋਂ ਮੰਗੇ ਜਾਣ ‘ਤੇ ਜਦੋਂ ਅਸ਼ੋਕ ਕੁਮਾਰ ਨੇ ਅਸਮਰੱਥਾ ਪ੍ਰਗਟਾਈ ਤਾਂ ਉਸ ਦੀ ਕੁੱਟਮਾਰ ਕਰਕੇ ਜਖ਼ਮੀ ਕਰ ਦਿੱਤਾ ਗਿਆ ਉਨ੍ਹਾਂ ਦੱਸਿਆ ਕਿ ਤੀਸਰੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪਾ ਮਾਰਿਆ ਗਿਆ ਪਰ ਉਹ ਹੱਥ ਨਹੀਂ ਲੱਗਿਆ ਹੈ ਉਨ੍ਹਾਂ ਦੱਸਿਆ ਕਿ ਮੁਲਜ਼ਮ  ਗੁਰਜੀਤ ਸਿੰਘ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਏਗਾ