Breaking News

ਸਿੱਧੂ ਹੋਇਆ ਕਪਿਲ ਸ਼ਰਮਾ ਸ਼ੋਅ ‘ਚੋਂ ਬਾਹਰ

Sidhu, Kapil Sharma, Show

ਜਲੰਧਰ । ਪੁਲਵਾਮਾ ਹਮਲੇ ਤੋਂ ਬਾਅਦ ਸਿੱਧੂ ਆਪਣੇ ਵਿਵਾਦਿਤ ਬਿਆਨ ਕਾਰਨ ਵਿਵਾਦਾਂ ‘ਚ ਫਸਦੇ ਨਜ਼ਰ ਆ ਰਹੇ ਹਨ। ਟੀ. ਵੀ. ਰਿਪੋਰਟ ਅਨੁਸਾਰ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ ‘ਚੋਂ ਸਿੱਧੂ ਨੂੰ ਬਾਹਰ ਕੱਢ ਦਿੱਤਾ ਗਿਆ ਹੈ, ਇਸ ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ”ਮੈਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਇਸ ਦੀ ਜਾਣਕਾਰੀ ਚੈਨਲਾਂ ਤੋਂ ਲਵੋ।” ਜਿਕਰਯੋਗ ਹੈ ਕਿ ਪੁਲਵਾਮਾ ‘ਚ ਸ਼ਹੀਦ ਹੋਏ 44 ਸ਼ਹੀਦਾਂ ‘ਤੇ ਸਿੱਧੂ ਨੇ ਕਿਹਾ ਸੀ ਕਿ ਅੱਤਵਾਦੀਆਂ ਦਾ ਕੋਈ ਦੇਸ਼ ਜਾਂ ਧਰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਖੂਨ ਖਰਾਬੇ ਨਾਲ ਇਸ ਦਾ ਹੱਲ ਨਹੀਂ ਨਿਕਲੇਗਾ। ਅੱਤਵਾਦ ਦਾ ਸਥਾਈ ਹੱਲ ਲੱਭਣਾ ਹੋਵੇਗਾ ਅਤੇ ਗੱਲਬਾਤ ਰਾਹੀਂ ਹੀ ਇਸ ਦਾ ਹੱਲ ਲੱਭਿਆ ਜਾ ਸਕਦਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top