Uncategorized

ਸੁਸ਼ੀਲ ਦਾ ਓਲੰਪਿਕ ਲਈ ਰਾਹ ਬੰਦ, ਪਟੀਸ਼ਨ ਰੱਦ

ਨਵੀਂ ਦਿੱਲੀ। ਓਲੰਪਿਕ ‘ਚ ਲਗਾਤਾਰ ਦੋ ਵਾਰ ਤਮਗਾ ਜਿੱਤਣ ਵਾਲੇ ਇੱਕੋ ਇੱਕ ਭਾਰਤੀ ਖਿਡਾਰੀ ਪਹਿਲਵਾਨ ਸੁਸ਼ੀਲ ਕੁਮਾਰ ਦੀ ਓਲੰਪਿਕ ਕੋਟਾ ਹਾਸਲ ਕਰ ਚੁੱਕੇ ਨਗਰ ਸਿੰਘ ਯਾਦਵ ਨਾਲ ਟ੍ਰਾਇਲ ਕਰਵਾਉਣ ਦੀ ਪਟੀਸ਼ਨ ਦਿੱਲੀ ਹਾਈਕੋਰਟ ਨੇ ਅੱਜ ਰੱਦ ਕਰ ਦਿੱਤੀ ਜਿਸ ਨਾਲ ਸੁਸ਼ੀਲ ਦਾ ਰੀਓ ਓਲੰਪਿਕ ਚ ਉਤਰਨ ਦਾ ਰਾਹ ਬੰਦ ਹੋ ਗਿਆ ਹੈ। ਦਿੱਲੀ ਹਾਈਕੋਰਟ ਨੇ ਇਸ ਮਾਮਲੇ ‘ਚ ਪੰਜ ਵਾਰ ਸੁਣਵਾਈ ਕਰਨ ਤੋਂ ਬਾਅਦ ਅੱਜ ਆਪਣਾ ਫ਼ੈਸਲਾ ਸੁਣਾਇਆ ਤੇ ਸੁਸ਼ੀਲ ਦੀ ਟ੍ਰਾਇਲ ਕਰਾਉਣ ਦੀ ਪਟੀਸ਼ਨ ਰੱਦ ਕਰ ਦਿੱਤੀ।
ਉੱਚ ਅਦਾਲਤ ਨੇ ਆਪਣਾ ਫ਼ੈਸਲਾ ਸੁਣਾਉਂਦਿਆਂ ਕਿਹਾ ਕਿ ਭਾਰਤੀ ਕੁਸ਼ਤੀ ਮਹਾਂਸੰਘ ਨੇ ਚੋਣ ‘ਚ ਪਾਰਦਰਸ਼ੀ ਪ੍ਰਕਿਰਿਆ ਦਾ ਪਾਲਣ ਕੀਤਾ ਸੀ।

ਪ੍ਰਸਿੱਧ ਖਬਰਾਂ

To Top