ਹਮਲਾਵਰਾਂ ਵੱਲੋਂ ਫਾਇਰੰਗ, ਇੱਕ ਭਰਾ ਦੀ ਮੌਤ, ਇੱਕ ਜ਼ਖ਼ਮੀ

ਸੱਚ ਕਹੂੰ ਨਿਊਜ਼ ਤਰਨਤਾਰਨ
ਜ਼ਿਲ੍ਹੇ ਦੇ ਪਿੰਡ ਪਲਾਸੌਰ ਵਿੱਚ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਦੋ ਸਕੇ ਭਰਾਵਾਂ ‘ਤੇ ਕੁਝ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਭਰਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦੋਂਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ
ਪਰਿਵਾਰਕ ਮੈਂਬਰਾਂ ਮੁਤਾਬਕ ਵੋਟਾਂ ਤੋਂ ਪਹਿਲਾਂ ਵੀ ਹਲਕਾ ਵਿਧਾਇਕ ਨੂੰ ਬੁਲਾਉਣ ‘ਤੇ ਝਗੜਾ ਹੋਇਆ ਸੀ ਅਤੇ ਸੋਮਵਾਰ ਨੂੰ ਹਮਲਵਾਰਾਂ ਨੇ ਉਨ੍ਹਾਂ ਦੇ ਘਰ ‘ਤੇ ਹਮਲਾ ਕਰਕੇ ਗੋਲੀਆਂ ਚਲਾ ਦਿੱਤੀਆਂ ਇਸ ਹਮਲੇ ਵਿੱਚ ਸੁਰਜੀਤ ਸਿੰਘ ਦੀ ਮੌਤ ਹੋ ਗਈ ਅਤੇ ਜਸਵੰਤ ਸਿੰਘ ਜ਼ਖਮੀ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਵਾਰਦਾਤ ਦੋ ਅਕਾਲੀ ਧਿਰਾਂ ਵਿਚਾਲੇ ਹੋਈ ਹੈ ਪਰਿਵਾਰਕ ਮੈਂਬਰਾਂ ਅਨੁਸਾਰ ਹਮਲਾਵਰਾਂ ਦੀ ਗਿਣਤੀ 50 ਦੇ ਕਰੀਬ ਸੀ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਂਦੇ ਹੋਏ ਪੱਥਰਬਾਜ਼ੀ ਵੀ ਕੀਤੀ
ਉਧਰ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਪੁਲਿਸ ਮੁਤਾਬਕ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ