ਹਰਿਆਣਾ ਸਰਕਾਰ ਨੇ ਲਿੰਕ ਨਹਿਰ ਲਈ ਰੱਖੇ 100 ਕਰੋੜ ਰੁਪਏ

SYL

ਹਰਿਆਣਾ ਵਿਧਾਨ ਸਭਾ ਦੇ ਬਜਟ ਵਿੱਚ ਵਿੱਤ ਮੰਤਰੀ ਨੇ ਕੀਤਾ ਵੱਡਾ ਐਲਾਨ
ਸੱਚ ਕਹੂੰ ਨਿਊਜ਼
ਚੰਡੀਗੜ੍ਹ,
ਹਰਿਆਣਾ ਵਿਧਾਨ ਸਭਾ ਵਿੱਚ ਪੇਸ਼ ਹੋਏ ਬਜਟ ਵਿੱਚ ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਬਾਕੀ ਹਿੱਸੇ ਨੂੰ ਬਣਾਉਣ ਲਈ ਆਪਣੀ ਸਰਕਾਰ ਵੱਲੋਂ 100 ਕਰੋੜ ਰੁਪਏ ਬਜਟ ਵਿੱਚ ਰੱਖੇ ਹਨ। ਇਸ ਨਾਲ ਹੀ ਉਨ੍ਹਾਂ ਵਿਧਾਨ ਸਭਾ ‘ਚ ਐਲਾਨ ਕੀਤਾ ਕਿ ਇਸ ਨਹਿਰ ਲਈ ਜੇਕਰ ਜ਼ਰੂਰਤ ਪਈ ਤਾਂ ਉਹ 100 ਹਜ਼ਾਰ ਕਰੋੜ ਰੁਪਏ ਦਾ ਵੀ ਪ੍ਰਬੰਧ ਕਰਨ ਲਈ ਤਿਆਰ ਹਨ।
ਬਜਟ ਪੇਸ਼ ਕਰਦੇ ਹੋਏ ਕੈਪਟਨ ਅਭਿਮਨਿਊ ਨੇ ਕਿਹਾ ਕਿ ਹਰਿਆਣਾ ਸਰਕਾਰ ਸਤਲੁਜ-ਯਮੁਨਾ ਲਿੰਕ ਨਹਿਰ ਪੂਰਾ ਕਰਵਾਉਣ ਅਤੇ ਰਾਵੀ ਬਿਆਸ ਦੇ ਹਰਿਆਣਾ ਦੇ ਹਿੱਸੇ ਵਾਲਾ ਪਾਣੀ ਲੈਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਐਸ.ਵਾਈ.ਐਲ ਨਹਿਰ ਨੂੰ ਜਲਦ ਹੀ ਮੁਕੰਮਲ ਕਰਵਾਉਣ ਲਈ ਹਰਿਆਣਾ ਸਰਕਾਰ ਨੇ 2017-18 ਬਜਟ ਵਿੱਚ 100 ਕਰੋੜ ਰੁਪਏ ਰੱਖੇ ਹਨ ਮੁੱਖ ਮੰਤਰੀ ਮਨੋਹਰ ਲਾਲ ਨੇ ਸਦਨ ਤੋਂ ਬਾਹਰ ਕਿਹਾ ਹੈ ਕਿ  ਸਰਕਾਰ ਨਹਿਰ ਬਣਾਉਣ ਲਈ ਪੂਰੀ ਦ੍ਰਿੜ ਹੈ ਤੇ ਇਸ ਵਾਸਤੇ ਫੰਡਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਸਰਕਾਰ ਨਹਿਰ ਲਈ ਹਰ ਕੀਮਤ ਅਦਾ ਕਰਨ ਲਈ ਤਿਆਰ ਹੈ