Breaking News

ਹਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ

Microlight, Air, Force, Aircraft, Accident

ਬਾਗਪਤ ਨੇੜੇ ਹਾਦਸਾਗ੍ਰਸਤ ਹੋਇਆ ਮਾਈਕ੍ਰੋਲਾਈਟ

ਨਵੀਂ ਦਿੱਲੀ, ਏਜੰਸੀ। ਭਾਰਤੀ ਹਵਾਈ ਫੌਜ ਦਾ ਇੱਕ ਮਾਈਕ੍ਰੋਲਾਈਟ ਜਹਾਜ਼ ਅੱਜ ਸਵੇਰੇ ਉਤਰ ਪ੍ਰਦੇਸ਼ ਦੇ ਬਾਗਪਤ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ।  ਇਸ ਹਾਦਸੇ ‘ਚ ਦੋਵੇਂ ਪਾਇਲਟ ਸੁਰੱਖਿਅਤ ਹਨ। ਹਵਾਈ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਇਹ ਜਹਾਜ਼ ਨਿਯਮਿਤ ਉਡਾਨ ‘ਤੇ ਸੀ ਪਰ ਬਾਗਪਤ ਨੇੜੇ ਇਸ ‘ਚ ਖਰਾਬੀ ਆ ਗਈ। ਦੋਵੇਂ ਪਾਇਲਟਾਂ ਨੇ ਸੂਝਬੂਝ ਨਾਲ ਜਹਾਜ਼ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਪਰ ਇਹ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ ਪਾਇਲਟਾਂ ਨੂੰ ਕੋਈ ਸੱਟ ਨਹੀਂ ਲੱਗੀ ਅਤੇ ਦੋਵੇਂ ਸੁਰੱਖਿਅਤ ਹਨ। ਉਹਨਾ ਕਿਹਾ ਕਿ ਦੁਰਘਟਨਾ ਦੇ ਕਾਰਨਾਂ ਦਾ ਪਤਾ ਲਾਉਣ ਲਈ ਕੋਰਟ ਆਫ ਇਨਕੁਆਰੀ ਦਾ ਆਦੇਸ਼ ਦਿੱਤਾ ਗਿਆ ਹੈ। (Microlight)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top