ਹਾਂਗਕਾਂਗ: ਵਿਵਾਦ ਹੱਲ ਕਰਨ ਲਈ ਕੋਸ਼ਿਸ਼ਾਂ ਹੋ ਰਹੀਆਂ ਨੇ: ਸਰਕਾਰ

0
Hong Kong, Efforts, Resolve,  Govt

ਏਜੰਸੀ/ਹਾਂਗਕਾਂਗ
ਲੋਕਤੰਤਰੀ ਸੁਧਾਰਾਂ ਦੀ ਮੰਗ ਨੂੰ ਲੈ ਕੇ ਕੱਢੇ ਗਏ ਮਾਰਚ ਨੇ ਹਿੰਸਕ ਰੂਪ ਲੈ ਲਿਆ, ਪ੍ਰਦਰਸ਼ਨਕਾਰੀਆਂ ਨੇ ਸਰਕਾਰੀ ਇਮਾਰਤਾਂ ‘ਤੇ ਦੇਸੀ ਬੰਬ ਸੁੱਟੇ, ਆਵਾਜਾਈ ਰੋਕੀ ਅਤੇ ਥਾਂ-ਥਾਂ ਅੱਗ ਲਾਈ, ਜਿਸ ਤੋਂ ਬਾਅਦ ਪੁਲਿਸ ਨੂੰ ਹੰਝੂ ਗੈਸ ਦੇ ਗੋਲੇ ਅਤੇ ਪਾਣੀ ਸੁੱਟਣਾ ਪਿਆ। ਪ੍ਰਦਰਸ਼ਨ ਬਿਨਾ ਮਨਜ਼ੂਰੀ ਦੇ ਕੱਢਿਆ ਗਿਆ ਸੀ। ਸਰਕਾਰ ਨੇ ਐਤਵਾਰ ਨੂੰ ਇੰਟਰਵਿਊ ਜਾਰੀ ਕਰਕੇ ਕਿਹਾ ਕਿ ਹਿੰਸਾ ਨਾਲ ਭਾਈਚਾਰੇ ਨੂੰ ਨੁਕਸਾਨ ਹੀ ਪੁੱਜੇਗਾ ਅਤੇ ਉਹ ਸਮੱਸਿਆਵਾਂ ਦਾ ਹੱਲ ਲੱਭਣ ਦੀ ਗੰਭੀਰ ਕੋਸ਼ਿਸ਼ ਕਰ ਰਹੀ ਹੈ। ਕਾਲੇ ਨਕਾਬ ਪਾ ਕੇ ਹਜ਼ਾਰਾਂ ਦੀ ਗਿਣਤੀ ‘ਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਪਾਬੰਦੀ ਨੂੰ ਧੱਕਾ ਦੱਸਦੇ ਹੋਏ ਸ਼ੁਰੂਆਤ ‘ਚ ਕਾਜਵੇ ਵੇਅ ਸ਼ਾਪਿੰਗ ਡਿਸਟ੍ਰਿਕਟ ਤੋਂ ਦੋ ਕਿਲੋਮੀਟਰ ਦੂਰ ਸੈਂਟਰਲ ਬਿਜ਼ਨਸ ਡਿਸਟ੍ਰਿਕਟ ਤੱਕ ਸ਼ਾਂਤੀਪੂਰਨ ਮਾਰਚ ਕੱਢਿਆ ਸੀ। ਇਸ ‘ਚ ਪ੍ਰਦਰਸ਼ਨਕਾਰੀਆਂ ਦੇ ਰਿਸ਼ਤੇਦਾਰ ਤੇ ਬੱਚੇ ਵੀ ਸ਼ਾਮਲ ਸਨ। ਬਾਅਦ ‘ਚ ਕੁੱਝ ਪ੍ਰਦਰਸ਼ਨਕਾਰੀਆਂ ਨੇ ਚੀਨ ਦੇ ਝੰਡੇ ਸਾੜੇ ਤੇ ਸਬਵੇਅ ਸਟੇਸ਼ਨਾਂ ‘ਤੇ ਭੰਨ੍ਹ-ਤੋੜ ਕੀਤੀ। ਇਨ੍ਹਾਂ ਲੋਕਾਂ ਨੇ ਸਰਕਾਰੀ ਇਮਾਰਤਾਂ ‘ਤੇ ਇੱਟਾਂ ਅਤੇ ਗੈਸ ਦੇ ਗੋਲੇ ਵੀ ਸੁੱਟੇ। ਹਾਂਗਕਾਂਗ ‘ਚ ਹਵਾਲਗੀ ਬਿੱਲ ਨੂੰ ਲੈ ਕੇ ਜੂਨ ਮਹੀਨੇ ਤੋਂ ਸਰਕਾਰ ਵਿਰੋਧੀ ਪ੍ਰਦਰਸ਼ਨ ਹੋ ਰਹੇ ਹਨ। ਇਸ ਵਿਵਾਦਿਤ ਬਿੱਲ ਨੂੰ ਹਾਲਾਂਕਿ ਸਰਕਾਰ ਨੇ ਹੁਣ ਵਾਪਸ ਲੈ ਲਿਆ ਹੈ ਪਰ ਲੋਕਤੰਤਰ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਅਜੇ ਵੀ ਜਾਰੀ ਹਨ। ਹੁਣ ਤੱਕ 1300 ਤੋਂ ਵਧੇਰੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।