ਪੰਜਾਬ

ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਦੇ 11 ਗੈਂਗਸਟਰ ਗ੍ਰਿਫ਼ਤਾਰ

11 Gangsters, Devinder Babbiha, Shooter, Group, Arrested

ਗੈਂਗਸਟਰਾਂ ਕੋਲੋਂ ਵੱਖ ਵੱਖ ਤਰ੍ਹਾਂ ਦੇ 17 ਹਥਿਆਰ ਬਰਾਮਦ

ਚੰਡੀਗੜ੍ਹ ਸੱਚ ਕਹੂੰ ਨਿਊਜ਼

ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇੱਕ ਵੱਡੇ ਗੈਂਗਸਟਰਾਂ ਦੇ ਗਰੁੱਪ ਦਾ ਪਰਦਾਫਾਸ਼ ਕਰਕੇ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੇ। ਇੰਟੈਲੀਜੈਂਸ ਵਿੰਗ ਦੇ ਸੰਗਠਿਤ ਕਰਾਈਮ ਕੰਟਰੋਲ ਯੂਨਿਟ (ਆਕੂ) ਨੇ ਇਹ ਕਾਰਵਾਈ ਕਰਦਿਆਂ ਅਮਨ ਕੁਮਾਰ ਉਰਫ਼ ਅਮਨਾ ਜੈਤੋ ਅਤੇ ਯਾਦਵਿੰਦਰ ਸਿੰਘ ਉਰਫ਼ ਯਾਦੂ ਜੈਤੋ ਸਣੇ ਦਵਿੰਦਰ ਬੰਬੀਹਾ ਸ਼ੂਟਰ ਗਰੁੱਪ ਨਾਲ ਸਬੰਧਿਤ 11 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ ਵੱਖ ਵੱਖ ਤਰ੍ਹਾਂ ਦੇ 17 ਹਥਿਆਰ ਬਰਾਮਦ ਕੀਤੇ ਗਏ ਹਨ।

ਅੱਜ ਇੱਥੇ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੇ ਆਈ.ਜੀ.ਪੀ. ਇੰਟੈਲੀਜੈਂਸ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਦੀ ਮੁੱਢਲੀ ਜਾਂਚ ਅਨੁਸਾਰ ਇਹ ਦੋਵੇਂ ਗੈਂਗਸਟਰ ਬੀਤੀ 17 ਜੂਨ ਨੂੰ ਰਾਮਪੁਰਾ ਫੂਲ, ਬਠਿੰਡਾ ਵਿਖੇ ਹਰਦੇਵ ਸਿੰਘ ਉਰਫ਼ ਗੋਗੀ ਜਟਾਣਾ ਨੂੰ ਉਸਦੇ ਹੀ ਪੋਲਟਰੀ ਫਾਰਮ ਵਿਚ ਕਤਲ ਕਰਨ ਦੇ ਦੋਸ਼ ਅਧੀਨ ਲੋੜੀਂਦੇ ਸਨ।

ਆਈ.ਜੀ.ਪੀ. ਇੰਟੈਲੀਜੈਂਸ ਨੇ ਦੱਸਿਆ ਕਿ ਉਨ੍ਹਾਂ ਕਿਹਾ ਕਿ ਇਸੇ ਗਰੁੱਪ ਦੇ ਗ੍ਰਿਫਤਾਰ ਕੀਤੇ ਮੈਂਬਰਾਂ ਵਿੱਚ ਬਿੱਟੂ ਮਹਿਲਕਲਾਂ ਉਰਫ਼ ਅਰਸ਼ਦੀਪ ਸਿੰਘ ਬਰਨਾਲਾ ਵੀ ਸ਼ਾਮਲ ਹੈ, ਜੋ ਕਿ ਚੋਰੀ, ਡਕੈਤੀ, ਕਾਰ ਚੋਰੀ ਆਦਿ ਵਰਗੇ ਕਰੀਬ 34 ਕੇਸਾਂ ਵਿੱਚ ਸ਼ਾਮਲ ਹੈ। ਕੰਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹਨਾਂ ਗੈਂਗ-ਮੈਂਬਰਾਂ ਪਾਸੋਂ ਕੁੱਲ 17 ਹਥਿਆਰ ਬਰਾਮਦ ਕੀਤੇ ਗਏ ਹਨ ਜਿਹਨਾਂ ਵਿੱਚ 9 ਪਿਸਤੌਲਾਂ, 5 ਰਿਵਾਲਵਰ, 1 ਰਾਈਫਲ ਅਤੇ 2 ਬੰਦੂਕਾਂ ਸ਼ਾਮਲ ਹਨ।

ਸੁਖਪ੍ਰੀਤ ਬੁੱਢਾ, ਗੁਰਬਖ਼ਸ਼ ਸੇਵੇਵਾਲਾ ਤੇ ਦਿਲਪ੍ਰੀਤ ਗੈਂਗਸਟਰ ਨਾਲ ਸਬੰਧਿਤ ਨੇ ਇਹ ਗੈਂਗਸਟਰ

ਇਹਨਾਂ ਵਿੱਚੋਂ ਕੁਝ ਵਿਦੇਸ਼ੀ ਹਥਿਆਰ ਵੀ ਸ਼ਾਮਲ ਹਨ ਇਹਨਾਂ ਗੈਗਸਟਰਾਂ ਦੇ ਕਬਜ਼ੇ ‘ਚੋਂ 2 ਸਕਾਰਪੀਓ ਅਤੇ 1 ਹੁੰਡਾਈ ਕਰੇਟਾ ਕਾਰ ਵੀ ਬਰਾਮਦ ਕੀਤੀ ਗਈ ਹੈ ਮੁੱਢਲੀ ਜਾਂਚ ਅਨੁਸਾਰ ਇਹ ਕਰੇਟਾ ਕਾਰ ਕੁਰੂਕਸ਼ੇਤਰ ਤੋਂ ਚੋਰੀ ਕੀਤੀ ਗਈ ਸੀ ਅਤੇ ਦਿਲਪ੍ਰੀਤ ਉਰਫ਼ ਬਾਬਾ ਅਤੇ ਸੁਖਪ੍ਰੀਤ ਉਰਫ਼ ਬੁੱਢਾ ਵੱਲੋਂ ਫਿਲਮ ਅਦਾਕਾਰ ਪਰਮੀਸ਼ ਵਰਮਾ ‘ਤੇ ਹਮਲੇ ਦੀ ਘਟਨਾ ਵਿੱਚ ਇਸੇ ਕਾਰ ਦੀ ਵਰਤੋਂ ਕੀਤੀ ਗਈ ਸੀ।

ਆਈ.ਜੀ.ਪੀ. ਇੰਟੈਲੀਜੈਂਸ ਨੇ ਦੱਸਿਆ ਕਿ ਇਹ ਸਮੁੱਚਾ ਆਪ੍ਰੇਸ਼ਨ ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੇ ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ ਅਤੇ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਚਲਾਇਆ ਜਾ ਰਿਹਾ ਹੈ। ਸੰਗਠਿਤ ਕਰਾਈਮ ਕੰਟਰੋਲ ਯੂਨਿਟ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ, ਸਬ-ਇੰਸਪੈਕਟਰ ਬਲਵਿੰਦਰ ਸਿੰਘ ਅਤੇ ਸਬ-ਇੰਸਪੈਕਟਰ ਸਿਮਰਜੀਤ ਸਿੰਘ ਦੀ ਅਗਵਾਈ ਹੇਠ ਅਗਲੇਰੀ ਕਾਰਵਾਈ ਚਲਾਈ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਇਹਨਾਂ ਸਾਰੇ ਮੁਲਜ਼ਮਾਂ ਨੂੰ ਰਾਜਪੁਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ 6 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ। 

ਪ੍ਰਸਿੱਧ ਖਬਰਾਂ

To Top