ਦੇਸ਼ ‘ਚ ਕੋਰੋਨਾ ਦੇ 53601 ਨਵੇਂ ਮਾਮਲੇ, 47746 ਠੀਕ ਹੋਏ

0
Corona India

871 ਮਰੀਜ਼ਾਂ ਦੀ ਹੋਈ ਮੌਤ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੀ ਭਿਆਨਕ ਹੁੰਦੀ ਸਥਿਤੀ ਦਰਮਿਆਨ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਂ ਦੇ 53 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣ ਆਉਣ ਨਾਲ ਮਰੀਜ਼ਾਂ ਦਾ ਅੰਕੜਾ 22.68 ਲੱਖ ਤੋਂ ਪਾਰ ਹੋ ਗਿਆ ਹੈ।

Corona

ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ‘ਚ ਵੀ ਵਾਧਾ ਹੋ ਰਿਹਾ ਹੈ ਇਸ ਦੌਰਾਨ 47 ਹਜ਼ਾਰ ਤੋਂ ਵੱਧ ਲੋਕ ਠੀਕ ਹੋਏ ਹਨ। ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਅਨੁਸਾਰ ਮੰਗਲਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 53,601 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 22,68,676 ਹੋ ਗਈ ਹੈ। ਇਸ ਦੌਰਾਨ ਰਾਹਤ ਦੀ ਗੱਲ ਇਹ ਰਹੀ ਕਿ 47.764 ਮਰੀਜ਼ ਠੀਕ ਹੋਏ ਹਨ ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 15,83,490 ਹੋ ਗਈ ਹੈ। ਇਸ ਦੌਰਾਨ 871 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 45,257 ਹੋ ਗਈ ਹੈ। ਦੇਸ਼ ‘ਚ ਕੋਰੋਨਾ ਦੇ 4,984 ਸਰਗਰਮ ਮਾਮਲੇ ਵਧ ਕੇ 6,39,929 ਹੋ ਗਏ ਹਨ। ਦੇਸ਼ ‘ਚ ਹੁਣ ਸਰਗਰਮ ਮਾਮਲੇ 28.21 ਫੀਸਦੀ, ਠੀਕ ਹੋਣ ਵਾਲਿਆਂ ਦੀ ਦਰ 69.80 ਫੀਸਦੀ ਤੇ ਮ੍ਰਿਤਕਾਂ ਦੀ ਦਰ 1.99 ਫੀਸਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ