ਲਾਜਪਤ ਰਾਏ ਮਾਰਕਿਟ ਵਿੱਚ 80 ਸਟਾਲਾਂ ਸੜ ਕੇ ਸੁਆਹ

Fire-in-Lajpat-Rai-Market

ਲਾਜਪਤ ਰਾਏ ਮਾਰਕਿਟ ਵਿੱਚ 80 ਸਟਾਲਾਂ ਸੜ ਕੇ ਸੁਆਹ

ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਲਾਲ ਕਿਲ੍ਹੇ ਦੇ ਸਾਹਮਣੇ ਸਥਿਤ ਲਾਜਪਤ ਰਾਏ ਮਾਰਕਿਟ ‘ਚ ਵੀਰਵਾਰ ਸਵੇਰੇ ਅੱਗ ਲੱਗ ਗਈ। ਇਹ ਜਾਣਕਾਰੀ ਦਿੱਲੀ ਫਾਇਰ ਸੇਵਾ ਦੇ ਡਾਇਰੈਕਟਰ ਅਤੁਲ ਗਰਗ ਨੇ ਦਿੱਤੀ। ਫਾਇਰ ਵਿਭਾਗ ਦੇ ਅਨੁਸਾਰ ਲਾਜਪਤ ਰਾਏ ਮਾਰਕਿਟ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਉਣ ਲਈ 13 ਫਾਇਰ ਟੈਂਡਰ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਭੇਜਿਆ ਗਿਆ ਸੀ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

ਗਰਗ ਨੇ ਦੱਸਿਆ ਕਿ ਲਾਲ ਕਿਲ੍ਹੇ ਦੇ ਸਾਹਮਣੇ ਸਥਿਤ ਲਾਜਪਤ ਰਾਏ ਮਾਰਕਿਟ ‘ਚ ਤੜਕੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ 13 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਹੁਣ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਅੱਗ ਵਿੱਚ 80 ਤੋਂ ਵੱਧ ਸਟਾਲਾਂ ਸੜ ਕੇ ਸੁਆਹ ਹੋ ਗਈਆਂ ਹਨ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ