ਪੰਜਾਬ

ਸਰਹੱਦ ਤੋਂ ਪਹੁੰਚੀ 85 ਕਰੋੜ ਦੀ ਹੈਰੋਇਨ ਬਰਾਮਦ

85 crore heroin seized from the border

ਅੰਮ੍ਰਿਤਸਰ|  ਬੀਐਸਐਫ ਦੀ 87ਵੀਂ ਬਟਾਲੀਅਨ ਨੇ ਜ਼ਿਲ੍ਹਾ ਤਰਨਤਾਰਨ ਦੇ ਕਸਬਾ ਅਮਰਕੋਟ ਦੀ ਕਰਮਾ ਪੋਸਟ ਨੇੜੇ ਸਰਚ ਆਪ੍ਰੇਸ਼ਨ ਦੌਰਾਨ 17 ਪੈਕਟ ਹੈਰੋਇਨ ਬਰਾਮਦ ਕੀਤੀ ਹੈ,  ਬਾਜ਼ਾਰ ਵਿੱਚ ਇਸ ਦੀ ਕੀਮਤ 85 ਕਰੋੜ ਦੱਸੀ ਜਾ ਰਹੀ ਹੈ।ਜਾਣਕਾਰੀ ਹੈ ਕਿ ਬੀਐਸਐਫ ਨੂੰ ਹੈਰੋਇਨ ਦੇ ਨਾਲ-ਨਾਲ ਦੋ ਪਿਸਤੌਲ ਵੀ ਬਰਾਮਦ ਹੋਏ ਹਨ।ਬੀਐਸਐਫ ਦੇ ਕਮਾਂਡੈਂਟ ਰਾਜੇਸ਼ ਰਾਜਧਾਨ ਨੇ ਦੱਸਿਆ ਕਿ ਅੱਜ ਸਵੇਰੇ ਭਾਰਤੀ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਹਲਚਲ ਵੇਖੀ। ਜਿਸ ਦੇ ਬਾਅਦ ਉਨ੍ਹਾਂ ਤਲਾਸ਼ੀ ਅਭਿਆਨ ਸ਼ੁਰੂ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਵੱਲੋਂ ਭਾਰਤ ਵਾਲੇ ਪਾਸ ਸੁੱਟੀ ਇਹ ਖੇਪ ਬਰਾਮਦ ਹੋਈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top