ਬਿਹਾਰ ’ਚ ਬਣੇਗੀ ਗੱਠਜੋੜ ਦੀ ਸਰਕਾਰ, ਨਿਤੀਸ਼ ਕੁਮਾਰ ਕੱਲ੍ਹ ਚੁੱਕਣਗੇ ਸਹੁੰ

ਨਿਤੀਸ਼ ਕੁਮਾਰ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼, ਕਿਹਾ 7 ਪਾਰਟੀਆਂ ਦੇ 164 ਵਿਧਾਇਕ ਸਾਡੇ ਨਾਲ

(ਸੱਚ ਕਹੂੰ ਨਿਊਜ਼) ਪਟਨਾ। ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਬਿਹਾਰ ‘ਚ ਭਾਜਪਾ ਅਤੇ ਜੇਡੀਯੂ ਦਾ ਗਠਜੋੜ ਤੋੜਨ ਤੋਂ ਬਾਅਦ ਨਿਤੀਸ਼ ਕੁਮਾਰ ਬੁੱਧਵਾਰ ਨੂੰ ਦੁਪਹਿਰ 2 ਵਜੇ ਇਕ ਵਾਰ ਫਿਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਨਾਲ ਉਪ ਮੁੱਖ ਮੰਤਰੀ ਵੀ ਸਹੁੰ ਚੁੱਕਣਗੇ। ਮੰਗਲਵਾਰ ਸ਼ਾਮ ਨੂੰ ਨਿਤੀਸ਼ ਕੁਮਾਰ ਨੇ ਰਾਜਪਾਲ ਫੱਗੂ ਚੌਹਾਨ ਨੂੰ 164 ਵਿਧਾਇਕਾਂ ਦਾ ਸਮਰਥਨ ਪੱਤਰ ਸੌਂਪਿਆ। ਇਸ ਮੌਕੇ ਤੇਜਸਵੀ ਯਾਦਵ ਵੀ ਉਨ੍ਹਾਂ ਦੇ ਨਾਲ ਰਾਜ ਭਵਨ ਵਿੱਚ ਮੌਜੂਦ ਸਨ। ਨਿਤੀਸ਼ ਅਤੇ ਤੇਜਸਵੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਬਾਅਦ ਰਾਜ ਭਵਨ ‘ਚ ਪ੍ਰੈੱਸ ਕਾਨਫਰੰਸ ਕੀਤੀ। ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ 7 ਪਾਰਟੀਆਂ ਦੇ 184 ਵਿਧਾਇਕਾਂ ਦੇ ਸਮਰਥਨ ਦਾ ਪੱਤਰ ਸੌਂਪਿਆ ਹੈ। ਹੁਣ ਇਹ ਰਾਜਪਾਲ ‘ਤੇ ਨਿਰਭਰ ਕਰਦਾ ਹੈ ਕਿ ਉਹ ਕਦੋਂ ਉਨ੍ਹਾਂ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੰਦੇ ਹਨ।

ਨੀਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ

  • ਹੁਣ ਲਾਲੂ ਪ੍ਰਸ਼ਾਦ ਨਾਲ ਮਿਲ ਕੇ ਬਣਾਉਣਗੇ ਸਰਕਾਰ

ਪਟਨਾ (ਸੱਚ ਕਹੂੰ ਨਿਊਜ਼)। ਭਾਜਪਾ ਨਾਲ ਗਠਜੋੜ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ। ਜੇਡੀਯੂ ਦੀ ਬੈਠਕ ਤੋਂ ਬਾਅਦ ਨਿਤੀਸ਼ ਕੁਮਾਰ ਸਿੱਧੇ ਰਾਜ ਭਵਨ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਜਪਾਲ ਫੱਗੂ ਚੌਹਾਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਨਿਤੀਸ਼ ਨੇ ਇਸ ਨਾਲ ਸਰਕਾਰ ਬਣਾਉਣ ਦਾ ਦਾਅਵਾ ਕੀਤਾ। ਉਨ੍ਹਾਂ 160 ਵਿਧਾਇਕਾਂ ਦੇ ਸਮਰਥਨ ਦਾ ਪੱਤਰ ਰਾਜਪਾਲ ਨੂੰ ਸੌਂਪਿਆ ਹੈ। ਨੀਤੀਸ਼ ਕੁਮਾਰ ਹੁਣ ਲਾਲੂ ਪ੍ਰਸ਼ਾਦ ਨਾਲ ਮਿਲ ਕੇ ਸਰਕਾਰ ਬਣਾਉਣਗੇ।

ਇਸ ਤੋਂ ਪਹਿਲਾਂ ਅੱਜ ਕੁਮਾਰ ਨੇ ਜਨਤਾ ਦਲ (ਯੂ) ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਐਨਡੀਏ ਨਾਲੋਂ ਪਾਰਟੀ ਤੋੜਨ ਦਾ ਐਲਾਨ ਕੀਤਾ। ਬਿਹਾਰ ਵਿੱਚ ਰਾਜਨੀਤਿਕ ਉਥਲ-ਪੁਥਲ ਉਦੋਂ ਸ਼ੁਰੂ ਹੋ ਗਈ ਜਦੋਂ ਜੇਡੀ (ਯੂ) ਨੇ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਆਰਸੀਪੀ ਸਿੰਘ ਤੋਂ ਆਮਦਨ ਤੋਂ ਵੱਧ ਜਾਇਦਾਦਾਂ ਦੀ ਪ੍ਰਾਪਤੀ ਦੇ ਸਬੰਧ ਵਿੱਚ ਸਪੱਸ਼ਟੀਕਰਨ ਮੰਗਿਆ, ਜਿਸ ਦੇ ਸਿੱਟੇ ਵਜੋਂ ਸੂਬੇ ਵਿੱਚ ਐਨਡੀਏ ਵਿੱਚ ਟੁੱਟ ਦੇ ਰੂਪ ’ਚ ਸਾਹਣਮਾ ਆਇਆ। ਇਸ ਤੋਂ ਬਾਅਦ ਸ਼ਨੀਵਾਰ ਸ਼ਾਮ ਆਰਸੀਪੀ ਸਿੰਘ ਨੇ ਜੇਡੀਯੂ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ।

ਭਾਜਪਾ ਨੇ ਸਿਰਫ ਧੋਖਾ ਹੀ ਦਿੱਤਾ ਹੈ

ਬਿਹਾਰ ‘ਚ 5 ਸਾਲ ਬਾਅਦ ਨਿਤੀਸ਼ ਕੁਮਾਰ ਦੀ ਪਾਰਟੀ ਜੇਡੀਯੂ ਅਤੇ ਭਾਜਪਾ ਵਿਚਾਲੇ ਗਠਜੋੜ ਫਿਰ ਟੁੱਟ ਗਿਆ ਹੈ। ਮੁੱਖ ਮੰਤਰੀ ਨਿਵਾਸ ‘ਤੇ ਜੇਡੀਯੂ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦੀ ਬੈਠਕ ‘ਚ ਇਹ ਐਲਾਨ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਜੇਡੀਯੂ ਦੀ ਬੈਠਕ ‘ਚ ਨਿਤੀਸ਼ ਕੁਮਾਰ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਸਾਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ। ਭਾਜਪਾ ਨੇ ਮੈਨੂੰ ਆਪਮਾਨਿਤ ਕੀਤਾ। 2013 ਤੋਂ ਹੁਣ ਤੱਕ ਭਾਜਪਾ ਨੇ ਸਿਰਫ ਧੋਖਾ ਹੀ ਦਿੱਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ