ਨਿਰਮਾਣ ਭਵਨ ਦੀ ਚੌਥੀ ਮੰਜ਼ਿਲ ‘ਤੇ ਲੱਗੀ ਅੱਗ

0

ਨਿਰਮਾਣ ਭਵਨ ਦੀ ਚੌਥੀ ਮੰਜ਼ਿਲ ‘ਤੇ ਲੱਗੀ ਅੱਗ

ਨਵੀਂ ਦਿੱਲੀ। ਰਾਜਧਾਨੀ ਦੇ ਨਿਰਮਾਣ ਭਵਨ ਦੀ ਚੌਥੀ ਮੰਜ਼ਿਲ ‘ਤੇ ਸੋਮਵਾਰ ਸਵੇਰੇ ਅੱਗ ਲੱਗੀ, ਜਿਸ ‘ਤੇ ਤੁਰੰਤ ਕਾਬੂ ਪਾਇਆ ਗਿਆ। ਅੱਗ ਬੁਝਾਊ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਣਾ ਸਵੇਰੇ 9 ਵਜੇ ਮਿਲੀ ਸੀ। ਜਿਸ ਤੋਂ ਬਾਅਦ ਪੰਜ ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ। ਪ੍ਰਿੰਟਰ ਵਿਚ ਅੱਗ ਲੱਗੀ ਜੋ ਮਾਮੂਲੀ ਸੀ ਅਤੇ ਇਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ। ਉਸਨੇ ਕਿਹਾ ਕਿ ਸਾਵਧਾਨੀ ਦੇ ਤੌਰ ‘ਤੇ ਪੰਜ ਗੱਡੀਆਂ ਭੇਜੀਆਂ ਗਈਆਂ ਸਨ। ਨਿਰਮਾਣ ਭਵਨ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਸ਼ਹਿਰੀ ਵਿਕਾਸ ਮੰਤਰਾਲੇ ਸਮੇਤ ਕਈ ਕੇਂਦਰੀ ਮੰਤਰਾਲਿਆਂ ਦੇ ਦਫ਼ਤਰ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।