ਸਿੱਖਿਆ ਭਵਨ ਦੇ ਬਾਹਰ ਰਾਤ ਭਰ ਸੰਘਰਸ਼ ’ਤੇ ਡਟੇ ਅਧਿਆਪਕ, ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ

0
141

ਸਿੱਖਿਆ ਭਵਨ ਦੇ ਬਾਹਰ ਰਾਤ ਭਰ ਸੰਘਰਸ਼ ’ਤੇ ਡਟੇ ਅਧਿਆਪਕ, ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਅੱਜ ਦੁਪਹਿਰ

ਮੋਹਾਲੀ (ਕੁਲਵੰਤ ਕੋਟਲੀ) | ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਵੱਲੋਂ ਰਾਤ ਭਰ ਸੰਘਰਸ਼ ਲਗਾਤਾਰ ਜਾਰੀ ਰਿਹਾ। ਅਧਿਆਪਕਾਂ ਨੇ ਸਿੱਖਿਆ ਭਵਨ ਦੇ ਬਾਹਰ ਸੜਕਾਂ ਉਤੇ ਰਾਤ ਗੁਜਾਰੀ।

ਅਧਿਆਪਕਾਂ ਨਾਲ ਬੀਤੇ ਦੇਰ ਰਾਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਨਾਲ ਦੋਰਾਹਾ ਦੇ ਰੈਸਟ ਹਾਊਸ ਵਿੱਚ ਹੋਈ ਮੀਟਿੰਗ ਦੌਰਾਨ ਅੱਜ ਦੁਪਹਿਰ 12.30 ਵਜੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨਾਲ ਪੈਨਲ ਮੀਟਿੰਗ ਤੈਅ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਖੁਦ ਅਤੇ ਸਿੱਖਿਆ ਸਕੱਤਰ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ ਹਿੱਸਾ ਲੈਣਗੇ।

ਅਧਿਆਪਕ ਆਗੂਆਂ ਨੇ ਕਿਹਾ ਕਿ ਉਹ 17 ਜੂਨ ਨੂੰ 12.30 ਤੱਕ ਸਿੱਖਿਆ ਭਵਨ ਦੇ ਗੇਟ ਬੰਦ ਨਹੀਂ ਕਰਨਗੇ, ਜੇਕਰ ਮੀਟਿੰਗ ਸਹੀ ਸਮੇਂ ਸਿਰ ਨਾ ਹੋਈ ਤਾਂ ਅਗਲਾ ਐਕਸ਼ਨ ਕਰਨ ਲਈ ਮਜ਼ਬੂਰ ਹੋਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।