ਦੇਸ਼ ‘ਚ ਕੋਰੋਨਾ ਦੇ ਰਿਕਾਰਡ 96 ਹਜ਼ਾਰ ਮਾਮਲੇ ਮਿਲੇ

0
Corona India

1209 ਮਰੀਜ਼ਾਂ ਦੀ ਹੋਈ ਮੌਤ, 70,880 ਮਰੀਜ਼ ਠੀਕ ਹੋਏ

ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਇਸ ਦੌਰਾਨ ਲਗਾਤਾਰ ਦੂਜੇ ਦਿਨ ਨਵੇਂ ਮਾਮਲਿਆਂ ਤੇ ਮ੍ਰਿਤਕਾਂ ਦੀ ਗਿਣਤੀ ਦੋਵਾਂ ‘ਚ ਰਿਕਾਰਡ ਵਾਧਾ ਹੋਇਆ ਹੈ ਤੇ ਪਿਛਲੇ 24 ਘੰਟਿਆਂ ਦੌਰਾਨ 96 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਤੇ ਸਭ ਤੋਂ ਵੱਧ 1209 ਮਰੀਜ਼ਾਂ ਦੀ ਮੌਤ ਹੋ ਗਈ ਹੈ।

Corona India

ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 96,551 ਨਵੇਂ ਮਾਮਲਿਆਂ ਨਾਲ ਕੋਰੋਨਾ ਦਾ ਅੰਕੜਾ 45,62,415 ਹੋ ਗਿਆ। ਇਸ ਮਿਆਦ ‘ਚ 1209 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 76,271 ਹੋ ਗਈ। ਇਸ ਦੌਰਾਨ 70,880 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 35,42,664 ਹੋ ਗਈ ਹੈ। ਠੀਕ ਹੋਣ ਵਾਲਿਆਂ ਦੀ ਤੁਲਨਾ ‘ਚ ਕੋਰੋਨਾ ਦੇ ਨਵੇਂ ਮਾਮਲੇ ਜ਼ਿਆਦਾ ਹੋਣ ਨਾਲ ਕੋਰੋਨਾ ਮਾਮਲੇ 24,462 ਵਧ ਕੇ 9,43,480 ਹੋ ਗਏ ਹਨ। ਦੇਸ਼ ‘ਚ ਸਰਗਰਮ ਮਾਮਲੇ 20.68 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 77.65 ਫੀਸਦੀ ਹੈ ਜਦੋਂਕਿ ਮ੍ਰਿਤਕ ਦਰ 1.67 ਫੀਸਦੀ ਹੈ। ਕੋਵਿਡ-19 ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਹਾਂਰਾਸ਼ਟਰ ‘ਚ ਕੋਰੋਨਾ ਮਾਮਲਿਆਂ ਦੀ ਗਿਣਤੀ ‘ਚ ਜ਼ਬਰਦਸਤ ਵਾਧਾ ਹੋਇਆ ਹੈ ਤੇ ਇਹ 8,698 ਵਧ ਕੇ 2,61,798 ਹੋ ਗਿਆ ਤੇ 495 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 28,282 ਹੋ ਗਿਆ ਹੈ।

  • ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 35,42,664
  • ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 76,271
  • ਦੇਸ਼ ‘ਚ ਸਰਗਰਮ ਮਾਮਲੇ 20.68 ਫੀਸਦੀ
  • ਮਹਾਂਰਾਸ਼ਟਰ ‘ਚ ਕੋਰੋਨਾ ਮਾਮਲਿਆਂ ਦੀ ਗਿਣਤੀ 2,61,798, 495 ਵਿਅਕਤੀਆਂ ਦੀ ਮੌਤ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.