ਜਲੰਧਰ ਦੀ ਲਵਲੀ ਯੂਨੀਵਰਸਿਟੀ ਦੇ ਹੋਸਟਲ ’ਚ ਵਿਦਿਆਰਥੀ ਨੇ ਕੀਤੀ ਖੁਦਕਸ਼ੀ

Lovely University Jalandhar

ਭੜਕੇ ਹੋਏ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

(ਸੱਚ ਕਹੂੰ ਨਿਊਜ਼)
ਜਲੰਧਰ । ਚੰਡੀਗੜ੍ਹ ਯੂਨੀਵਰਸਿਟੀ ਦਾ ਵੀਡੀਓ ਕਾਂਡ ਅਜੇ ਠੰਡਾ ਨਹੀਂ ਹੋਇਆ ਸੀ ਕਿ ਜਲੰਧਰ ਦੀ ਲਵਲੀ ਪ੍ਰੌਫੈਸ਼ਨਲ ਯੂਨੀਵਰਸਿਟੀ ’ਚ ਵੀ ਹੰਗਾਮਾ ਹੋ ਗਿਆ। ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿਦਿਆਰਥੀ ਨੇ ਖੁਦਕੁਸ਼ੀ ਕੀਤੀ ਹੈ ਉਹ ਕੇਰਲ ਦਾ ਰਹਿਣ ਵਾਲਾ ਸੀ । ਉਸ ਵਿਦਿਆਰਥੀ ਦੇ ਕਮਰੇ ’ਚੋਂ ਸੁਸਾਇਡ ਨੋਟ ਵੀ ਮਿਲਿਆ ਹੈ।

ਵਿਦਿਆਰਥੀ ਦੇ ਖੁਦਕਸ਼ੀ ਕਰਨ ਮਗਰੋਂ ਵਰਸਿਟੀ ਦੇ ਹੋਰ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ’ਚ ਪ੍ਰਦਰਸ਼ਨ ਕੀਤਾ ਗਿਆ। ਜਿਸ ਦੀ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਵਿਦਿਆਰਥੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ (ਐਲਪੀਯੂ) ’ਚ ਬੀ.ਡਿਜਾਇਨ ਦੀ ਪੜ੍ਹਾਈ ਕਰ ਰਿਹਾ ਸੀ।

ਇਸ ਮਾਮਲੇ ’ਚ ਦੂਜੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਿਸ ਵਿਦਿਆਰਥੀ ਦੀ ਮੌਤ ਹੋਈ ਹੈ ਉਹ ਬਚ ਸਕਦਾ ਸੀ ਪਰ ਐਂਬੁਲੈਂਸ ਸਮੇਂ ’ਤੇ ਨਹੀਂ ਆਈ। ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਨੇ ਸੁਸਾਇਡ ਨੋਟ ’ਚ ਅਪਣੇ ਆਪ ਨੂੰ ਨਿੱਜੀ ਕਾਰਨਾਂ ਕਰਕੇ ਪ੍ਰੇਸ਼ਾਂਨ ਦੱਸਿਆ ਹੈ । ਪੁਲਿਸ ਨੇ ਇਸ ਮਾਮਲੇ ਦੀ ਜਾਣਕਾਰੀ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਦੇ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ’ਚ ਅਪਣੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here