ਕੈਨੇਡਾ ਦੇ ਟੋਰਾਂਟੋ ਸ਼ਹਿਰ ‘ਚ ਬੁਢਲਾਡਾ ਦੇ ਨੌਜਵਾਨ ਦੀ ਗੋਲੀਆ ਮਾਰ ਕੇ ਹੱਤਿਆ

0

ਕੈਨੇਡਾ ਦੇ ਟੋਰਾਂਟੋ ਸ਼ਹਿਰ ‘ਚ ਬੁਢਲਾਡਾ ਦੇ ਨੌਜਵਾਨ ਦੀ ਗੋਲੀਆ ਮਾਰ ਕੇ ਹੱਤਿਆ

ਬੁਢਲਾਡਾ (ਸੰਜੀਵ ਤਾਇਲ) ਸਥਾਨਕ ਸ਼ਹਿਰ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਟੋਰਾਂਟੋ ‘ਚ ਕੁਝ ਅਣਪਛਾਤਿਆ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੈ ਮਿਲੀ ਜਾਣਕਾਰੀ ਅਨੁਸਾਰ ਪ੍ਰੀਤਕਮਲ ਸਿੰਘ ਪੁੱਤਰ ਗੋਬਿੰਦ ਸਿੰਘ ਸੇਵਾ ਮੁਕਤ ਅਧਿਆਪਕ ਵਾਸੀ ਵਾਰਡ ਨੰਬਰ 4 ਜੋ ਲੰਬੇ ਸਮੇਂ ਤੋਂ ਕਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਰਹਿ ਰਿਹਾ ਸੀ ਕਿ ਕੱਲ੍ਹ ਸਵੇਰੇ 7 ਵਜੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਪਰਿਵਾਰ ਨੂੰ ਇਹ ਸੂਚਨਾ ਟੋਰਾਟੋ ਦੀ ਪੂਲਿਸ ਅਤੇ ਮ੍ਰਿਤਕ ਦੇ ਮਾਮਾ ਨੇ ਦਿੱਤੀ ਜਦਕਿ ਹਤਿਆ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ

ਮ੍ਰਿਤਕ ਦੇ ਚਾਚੇ ਦੇ ਲੜਕੇ ਦਲਜੀਤ ਸਿੰਘ ਦਰਸ਼ੀ ਨੇ ਦਸਿਆ ਕਿ ਪੁਲਿਸ ਵੱਲੋਂ ਜਾਂਚ ਉਪਰੰਤ ਪਰਿਵਾਰ ਮ੍ਰਿਤਕ ਦੇਹ ਨੂੰ ਸੌਪਣ ਲਈ ਕਿਹਾ ਜਾ ਰਿਹਾ ਹੈ ਅਤੇ ਪਰਿਵਾਰ ਵੱਲੋਂ ਵੀ ਕੇਂਦਰੀ ਵਿਦੇਸ਼ ਮੰਤਰਾਲੇ ਰਾਹੀ ਮ੍ਰਿਤਕ ਦੇਹ ਬੁਢਲਾਡਾ ਲਿਆਉਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ ਇਸ ਦੁਖਦਾਈ ਘਟਨਾ ‘ਤੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ  ਰਾਮ, ਸਾਬਕਾ ਵਿਧਾਇਕ ਕਾ: ਹਰਦੇਵ ਸਿੰਘ ਅਰਸ਼ੀ, ਮੰਗਤ ਰਾਏ ਬਾਸਲ, ਜਿਲ੍ਹਾ ਕਾਗਰਸ ਕਮੇਟੀ ਦੀ ਸਾਬਕਾ ਪ੍ਰਧਾਨ ਡਾ ਮਨੋਜ ਮਜੂ ਬਾਸਲ ਆਦਿ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.