ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਉਮੀਦਵਾਰਾਂ ਦਾ ਐਲਾਨ

sichwlal

ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸੀਚੇਵਾਲ ਅਤੇ ਪਦਮ ਸ਼੍ਰੀ ਵਿਕਰਮਜੀਤ ਸਾਹਨੀ ਦੇ ਨਾਂਅ ਦਾ ਕੀਤਾ ਐਲਾਨ

(ਸੱਚ ਕਹੂੰ ਨਿਊਜ਼) ਸੰਗਰੂਰ । ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।  ਪੰਜਾਬੀ ਸੱਭਿਆਚਾਰ ਨਾਲ ਜੁੜੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸੀਚੇਵਾਲ ਅਤੇ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਵਿੱਚ ਭੇਜੇਗੀ।  ਸੀਚੇਵਾਲ ਨੇ ਵਾਤਾਵਰਨ ਲਈ ਬਹੁਤ ਕੁਝ ਕੀਤਾ ਹੈ। ਇਸ ਦੇ ਨਾਲ ਹੀ ਸਾਹਨੀ ਨੇ ਕੋਵਿਡ ਦੇ ਸਮੇਂ ਪੰਜਾਬ ਦੇ ਪਿੰਡਾਂ ਵਿੱਚ ਬਹੁਤ ਮੱਦਦ ਕੀਤੀ ਸੀ।

ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ 24 ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ। 117 ‘ਚੋਂ 92 ਵਿਧਾਇਕ ਹੋਣ ਕਾਰਨ ਦੋਵੇਂ ਸੀਟਾਂ ‘ਆਪ’ ਦੇ ਖਾਤੇ ‘ਚ ਜਾਣਾ ਯਕੀਨੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here