ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਠੂਕੇ ਦਾ ਕਤਲ

0
Aam, Aadmi, Party, Candidate, Murder

ਸਿਰ ‘ਚ ਤੇਜ਼ਧਾਰ ਹਥਿਆਰ ਮਾਰ ਕੇ ਕੀਤਾ ਕਤਲ

ਰਾਮਪੁਰਾ ਫੂਲ, ਅਮਿਤ ਗਰਗ।

 ਜੋਨ ਗਿੱਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਜੇਠੂਕੇ ਦਾ ਕੁਝ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਕਤਲ ਦੀ ਇਹ ਘਟਨਾ ਬੀਤੀ ਰਾਤ ਵਾਪਰੀ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਬੀਤੀ ਰਾਤ ਕੁਝ ਕਾਰ ਸਵਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਘਰ ਆਏ ਤੇ ਉਸ ਦੇ ਸਿਰ ‘ਚ  ਤੇਜ਼ਧਾਰ ਹਥਿਆਰ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਕਤਲ ਪਿੱਛੇ ਕੀ ਕਾਰਨ ਹੈ, ਇਸ ਸਬੰਧੀ ਜਾਂਚ ਤੋਂ ਬਾਅਦ ਹੀ ਸਾਫ ਹੋ ਸਕੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।