AAP ਦੇ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਰਿਪੋਰਟ ਆਈ ਪਾਜਿਟਿਵ

0
Corona

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦੀ ਕੋਰੋਨਾ ਰਿਪੋਰਟ ਆਈ ਪਾਜਿਟਿਵ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ/ ਖੁਸ਼ਪ੍ਰੀਤ ਜੋਸ਼ਨ) ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਆਪਣੀ ਤਬੀਅਤ ਠੀਕ ਨਾ ਹੋਣ ਕਾਰਣ ਕੱਲ੍ਹ ਸੁਨਾਮ ਸਿਵਲ ਹਸਪਤਾਲ ਵਿਖੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਜਿਸਦੀ ਰਿਪੋਰਟ ਅੱਜ ਪਾਜਿਟਿਵ ਆਈ ਹੈ ਉਨ੍ਹਾਂ ਨੇ ਕੱਲ੍ਹ ਸਵੇਰ ਤੋਂ ਹੀ ਆਪਣੇ ਆਪ ਨੂੰ ਆਪਣੇ ਘਰ ਸੁਨਾਮ ਵਿਖੇ ਇਕਾਂਤਵਾਸ ਕਰ ਲਿਆ ਸੀ ਇਸਦੇ ਨਾਲ ਹੀ ਉਨ੍ਹਾਂ ਦੇ ਦਫ਼ਤਰ ਅਤੇ ਸੇਵਾ ਕੇਂਦਰ ਦੇ ਸਾਰੇ ਸਟਾਫ਼ ਮੈਂਬਰਾਂ ਦਾ ਵੀ ਟੈਸਟ ਕਰਵਾਇਆ ਸੀ ਅਤੇ ਸਾਰੇ ਸਟਾਫ਼ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ , ਜਿਸ ਕਾਰਨ ਦਫ਼ਤਰ ਅਤੇ ਸੇਵਾ ਕੇਂਦਰ ਲੋਕਾਂ ਦੀ ਸੇਵਾ ਵਿੱਚ ਪੂਰੀ ਇਹਤਿਆਤ ਨਾਲ ਹਾਜ਼ਿਰ ਰਹੇਗਾ ਇਸ ਦੌਰਾਨ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਜੋ ਸਾਥੀ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਵੀ ਆਪਣਾ ਧਿਆਨ ਰੱਖਣ ਅਤੇ ਆਪਣਾ ਟੈਸਟ ਜਰੂਰ ਕਰਵਾ ਲੈਣ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.