ਪੰਜਾਬ

‘ਆਪ’ ਹਾਰ ਦੇ ਕਾਰਨਾਂ ਦੀ ਸਮੀਖਿਆ ਕਰੇਗੀ: ਸੰਜੇ ਸਿੰਘ

AAP, Defeat, Sanjay Singh

ਲੁਧਿਆਣਾ 4(ਰਾਮ ਗੋਪਾਲ ਰਾਏਕੋਟੀ) | ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਮਿਲੀ ਸ਼ਰਮਨਾਕ ਹਾਰ ਦੇ ਕਾਰਨਾਂ ਦੀ ਸਮੀਖਿਆ ਕਰਨ ਦੀ ਗੱਲ ਕਹੀ ਹੈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਅਤੇ ਕੇਂਦਰੀ ਆਗੂ ਸੰਜੇ ਸਿੰਘ ਨੇ ਕਿਹਾ ਕਿ ਲੋਕਾਂ ਦਾ ਫਤਵਾ ਉਨ੍ਹਾਂ ਨੂੰ ਮਨਜ਼ੂਰ ਹੈ ਪਰ ਪਾਰਟੀ ਹਾਈ ਕਮਾਨ ਹਾਰ ਦੇ ਕਾਰਨਾਂ ਦੀ ਸਮੀਖਿਆ ਕਰੇਗੀ ਅੱਜ ਸੰਜੇ ਸਿੰਘ ਲੁਧਿਆਣਾ ਦੀ ਅਦਾਲਤ ‘ਚ ਪੇਸ਼ੀ ਭੁਗਤਣ ਆਏ ਹੋਏ ਸਨ ਉਹਨਾਂ ਕਿਹਾ ਕਿ ਪਾਰਟੀ ਵਿਚਲੀ ਬਗਾਵਤ ਅਤੇ ਆਪਸੀ ਤਾਲਮੇਲ ਤੇ ਇੱਕਜੁਟਤਾ ਨਾ ਹੋਣ ਕਾਰਨ ਪਾਰਟੀ ‘ਚ ਹੋਏ ਬਿਖਰਾਅ ਕਾਰਨ ਪਾਰਟੀ ਨੂੰ ਪੰਜਾਬ ਵਿੱਚ ਵੱਡਾ ਧੱਕਾ ਲੱਗਾ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਪਾਰਟੀ ਦਾ ਬਿਖਰਾਅ ਵੀ ਹਾਰਨ ਦਾ ਮੁੱਖ ਕਾਰਨ ਬਣਿਆ ਹੈ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਨੂੰ ਛੱਡ ਕੇ ਸਿਰਫ ਪ੍ਰਧਾਨ ਮੰਤਰੀ ਮੋਦੀ ‘ਤੇ ਹੀ ਹਮਲੇ ਕੀਤੇ ਗਏ ਅਤੇ ਮੋਦੀ ਦੀ ਜਿੱਤ ਵੀ ਇਹੋ ਕਾਰਨ ਹੈ ਲੁਧਿਆਣਾ ਤੋਂ ਉਮੀਦਵਾਰ ਤੇਜਪਾਲ ਸਿੰਘ ਵਲੋਂ ਐੱਚ. ਐੱਸ. ਫੂਲਕਾ ਨੂੰ ਆਪਣੀ ਹਾਰ ਲਈ ਜ਼ਿੰਮੇਵਾਰ ਦੱਸਣ ਸਬੰਧੀ ਦਿੱਤੇ ਬਿਆਨ ‘ਤੇ ਸੰਜੇ ਸਿੰਘ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਉਹਨਾਂ ਕਿਹਾ ਕਿ ਪਾਰਟੀ ਹਾਰ ਦੇ ਸਾਰੇ ਕਾਰਨਾਂ ਬਾਰੇ ਵਿਚਾਰ ਕਰੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top