Breaking News

ਬੇਸਹਾਰਾ ਪਸ਼ੂਆਂ ਕਾਰਨ ਵਾਪਰਿਆ ਹਾਦਸਾ

ਪਠਾਨਕੋਟ : ਸੁਜਾਨਪੁਰ ਵਿਖੇ ਬੇਸਹਾਰਾ ਪਸ਼ੂਆਂ ਦਾ ਝੁੰਡ ਅਚਾਨਕ ਮੋਟਰਸਾਈਕਲ ਸਾਹਮਣੇ ਆਉਣ ਕਾਰਨ ਵਾਪਰੇ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਵੇਰੇ ਮੋਟਰਸਾਈਕਲ ‘ਤੇ ਘਰੋਂ ਕੰਮ ਲਈ ਨਿਕਆਿ ਸੀ ਪਰ ਅਖਾਨਕ ਮੋਟਰਸਾਈਕਲ ਸਾਹਮਣੇ ਬੇਸਹਾਰਾ ਪਸ਼ੂ ਆਉਣ ਕਾਰਨ ਇਹ ਹਾਦਸਾ ਵਾਪਰ ਗਿਆ। ਉਧਰ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਨੇ ਸੜਕਾਂ ‘ਤੇ ਘੁੰਮ ਰਹੇ ਪਸ਼ੂਆ ‘ਤੇ ਨਕੇਲ ਨਾ ਕੱਸਣ ‘ਤੇ ਪਰਸ਼ਾਸਨ ਖਿਲਾਫ਼ ਰੋਸ ਜ਼ਾਹਰ ਕੀਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

ਪ੍ਰਸਿੱਧ ਖਬਰਾਂ

To Top