ਪੰਜਾਬ ਦੇ ਐਡਵੋਕੇਟ ਜਨਰਲ ਏ.ਪੀ.ਐਸ. ਦਿਓਲ ਦਾ ਅਸਤੀਫ਼ਾ ਮਨਜ਼ੂਰ, ਬੁੱਧਵਾਰ ਨੂੰ ਮਿਲੇਗਾ ਨਵਾ ਏ.ਜੀ.

0
77

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਐਲਾਨ, ਰਾਜਪਾਲ ਨੂੰ ਭੇਜਿਆ ਗਿਆ ਅਸਤੀਫ਼ਾ

  • ਨਵਾਂ ਪੈਨਲ ਆਉਣ ਤੋਂ ਬਾਅਦ ਲਗਾਇਆ ਜਾਏਗਾ ਨਵਾਂ ਡੀਜੀਪੀ : ਚਰਨਜੀਤ ਚੰਨੀ

(ਅਸ਼ਵਨੀ ਚਾਵਲਾ) ਚੰਡੀਗੜ । ਪੰਜਾਬ ਦੇ ਐਡਵੋਕੇਟ ਜਨਰਲ ਅਮਰ ਪ੍ਰੀਤ ਸਿੰਘ ਦਿਓਲ ਦਾ ਅਸਤੀਫ਼ਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ। ਅਮਰ ਪ੍ਰੀਤ ਸਿੰਘ ਦਿਓਲ ਨੂੰ ਬੀਤੇ ਮਹੀਨੇ ਹੀ ਪੰਜਾਬ ਦਾ ਨਵਾਂ ਐਡਵੋਕੇਟ ਜਰਨਲ ਲਗਾਇਆ ਗਿਆ ਸੀ ਪਰ ਨਵਜੋਤ ਸਿੱਧੂ ਦੇ ਵੱਡੇ ਵਿਰੋਧ ਕਰਕੇ ਉਨਾਂ ਤੋਂ 1 ਨਵੰਬਰ ਨੂੰ ਅਸਤੀਫ਼ਾ ਲੈ ਲਿਆ ਗਿਆ ਸੀ, ਜਿਹਨੂੰ ਕਿ 9 ਦਿਨ ਬਾਅਦ ਮੰਗਲਵਾਰ ਨੂੰ ਮਨਜ਼ੂਰ ਕਰ ਲਿਆ ਗਿਆ ਹੈ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਐਡਵੋਕੇਟ ਜਨਰਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ ਤਾਂ ਇਸ ਦੇ ਨਾਲ ਹੀ ਬੁੱਧਵਾਰ ਨੂੰ ਨਵੇਂ ਐਡਵੋਕੇਟ ਜਨਰਲ ਨੂੰ ਤੈਨਾਤ ਕਰ ਦਿੱਤਾ ਜਾਏਗਾ। ਉਨਾਂ ਦੱਸਿਆ ਕਿ ਐਡਵੋਕੇਟ ਜਨਰਲ ਦਾ ਅਸਤੀਫ਼ਾ ਮਨਜ਼ੂਰ ਕਰਦੇ ਹੋਏ ਪੰਜਾਬ ਦੇ ਰਾਜਪਾਲ ਨੂੰ ਭੇਜ ਦਿੱਤਾ ਗਿਆ ਹੈ ਤਾਂਕਿ ਅਗਲੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ। ਇਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਦੱਸਿਆ ਕਿ ਪੰਜਾਬ ਦੇ ਡੀਜੀਪੀ ਨੂੰ ਲਗਾਉਣ ਸਬੰਧੀ ਪੈਨਲ ਜਿਵੇਂ ਹੀ ਯੂ.ਪੀ.ਐਸ.ਸੀ. ਤੋਂ ਵਾਪਸ ਆਏਗਾ ਤਾਂ ਉਸ ਤੋਂ ਬਾਅਦ ਨਵੇਂ ਡੀਜੀਪੀ ਨੂੰ ਲਗਾ ਦਿੱਤਾ ਜਾਏਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ