ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਪੰਜਾਬ ਦੇ ਰਾਜਪਾਲ ਨੂੰ ਮਿਲਣ ਜਾਣਗੇ ਮੰਤਰੀ

ਪੰਜਾਬ ਕੈਬਨਿਟ ਦੀ ਮੀਟਿੰਗ ਖਤਮ, ਕੈਬਨਿਟ ਮੀਟਿੰਗ ’ਚ ਲਏ ਕਈ ਅਹਿਮ ਫੈਸਲੇ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਭਵਨ ’ਚ ਹੋਈ ਅੱਜ ਦੀ ਮੀਟਿੰਗ ’ਚ ਕਈ ਅਹਿਮ ਫੈਸਲੇ ਲਏ ਗਏ। ਇਸ ਮੀਟਿੰਗ ’ਚ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਹਿੱਸਾ ਲਿਆ। ਮੀਟਿੰਗ ’ਚ ਪੰਜਾਬ ਦੇ ਹਾਲਾਤਾਂ ’ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਸਮੇਤ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਲਈ ਜਾ ਰਹੇ ਹਨ। ਪੰਜਾਬ ਦੇ ਰਾਜਪਾਲ ਨੂੰ ਪੰਜਾਬ ’ਚ ਵਾਪਰ ਰਹੀਆਂ ਘਟਨਾਵਾਂ ਸਬੰਧੀ ਜਾਣੂੰ ਕਰਵਾਉਣਗੇ।

ਪੰਜਾਬ ਕੈਬਨਿਟ ਦੀ ਇਹ ਅਜਿਰੇ ਮਾਹੌਲ ’ਚ ਹੋਈ ਜਦੋਂ ਸੂਬੇ ਦੇ ਲੁਧਿਆਣਾ ਜਿਲ੍ਹੇ ’ਚ ਬੰਬ ਧਮਾਕਾ ਹੋਇਆ ਹੈ। ਜਿਸ ਦੇ ਮੱਦੇਨਜਰ ਪੰਜਾਬ ’ਚ ਹਾਈ ਅਲਰਟ ਜਾਰੀ ਕੀਤਾ ਹੈ ਤੇ ਪਾਕਿ ਨਾਲ ਲੱਗਦੀਆਂ ਹੱਦਾਂ ’ਤੇ ਸੁਰੱਖਿਆ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਰੰਧਾਵਾ ਲੁਧਿਆਣਾ ਪੁੱਜੇ ਸਨ ਤੇ ਉਨਾਂ ਉੱਥੇ ਘਟਨਾ ਦਾ ਜਾਇਜ਼ਾ ਲਿਆ।  ਗ੍ਰਹਿ ਵਿਭਾਗ ਦੀ ਦੇਖ-ਰੇਖ ਕਰ ਰਹੇ ਉਪ ਮੁੱਖ ਮੰਤਰੀ ਨੇ ਫਿਦਾਈਨ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ। ਉਸ ਨੇ ਇਸ ਪਿੱਛੇ ਸਰਹੱਦ ਪਾਰ ਦੀ ਸਾਜ਼ਿਸ਼ ਦਾ ਵੀ ਇਸ਼ਾਰਾ ਕੀਤਾ। ਜਿਸ ਤੋਂ ਬਾਅਦ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ‘ਚ ਪੰਜਾਬ ਪੁਲਿਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ..

ਲੁਧਿਆਣ ਬੰਬ ਧਮਾਕੇ ’ਚ ਜਖਮੀਆਂ ਦਾ ਹਾਲ-ਚਾਲ ਪੁੱਛਣ ਪੁੱਜੇ ਮੁੱਖ ਮੰਤਰੀ ਚੰਨੀ

ਕਿਹਾ ਦੋਸ਼ੀਆਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆਂ ਨਹੀਂ ਜਾਵੇਗਾ

(ਸੱਚ ਕਹੂੰ ਨਿਊਜ਼), ਲੁਧਿਆਣਾ। ਲੁਧਿਆਣਾ ਕੋਰਟ ’ਚ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਘਟਨਾ ਸਥਾਨ ਦਾ ਜਾਇਜ਼ ਲਿਆ ਤੇ ਇਸ ਤੋਂ ਬਾਅਦ ਹਾਦਸੇ ’ਚ ਜਖਮੀਆਂ ਦਾ ਹਾਲ-ਚਾਲ ਪੁੱਛਣ ਹਸਪਤਾਲ ਪਹੁੰਚੇ। ਇਸ ਦੌਰਾਨ ਉਨਾਂ ਜਖਮੀਆਂ ਨਾਲ ਗੱਲ ਕੀਤੀ ਤੇ ਹਰ ਸੰਭਵ ਮੱਦਦ ਦਾ ਭਰੋਸਾ ਦਿੱਤੇ ਤੇ ਸਭ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਹਾਦਸੇ ’ਤੇ ਬੋਲਦਿਆਂ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਇਸ ਤਰਾਂ ਦੀਆਂ ਘਿਨੌਣਿਆਂ ਹਰਕਤਾਂ ਨੂੰ ਅੰਜਾਮ ਦਿੰਦੀਆਂ ਹਨ। ਉਨਾਂ ਕਿਹਾ ਕਿ ਇਸ ਦੇ ਲਈ ਸਰਕਾਰ ਵੀ ਸੁਚੇਤ ਹੈ ਤੇ ਲੋਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨਾਂ ਕਿਹਾ ਦੋਸ਼ੀਆਂ ਨੂੰ ਕਿਸੇ ਵੀ ਹਾਲਤ ’ਚ ਬਖਸ਼ਿਆਂ ਨਹੀਂ ਜਾਵੇਗਾ।  ਮੁੱਖ ਮੰਤਰੀ ਚੰਨੀ ਨੇ ਇਸ ਨੂੰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਏਜੰਸੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰ ਰਹੀਆਂ ਹਨ।

ਜਦੋਂ ਤੱਕ ਕਾਂਗਰਸ ਸਰਕਾਰ ਰਹੇਗੀ ਪੰਜਾਬ ਦੁੱਖ ਝੱਲਦਾ ਰਹੇਗਾ: ਸੁਖਬੀਰ ਬਾਦਲ

ਘਟਨਾ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਪੁਲਿਸ ਨੂੰ ਪਿਛਲੇ 3 ਮਹੀਨਿਆਂ ਤੋਂ ਇੱਕ ਹੀ ਟਾਸਕ ਦਿੱਤਾ ਗਿਆ ਹੈ ਕਿ ਬਿਕਰਮ ਮਜੀਠੀਆ ਜਾਂ ਬਾਦਲ ਪਰਿਵਾਰ ਖਿਲਾਫ ਕੇਸ ਕਿਵੇਂ ਬਣਾਇਆ ਜਾਵੇ।  ਹੁਣ ਅਦਾਲਤ ਵਿੱਚ ਧਮਾਕਾ ਹੋਇਆ। ਪੰਜਾਬ ਪੁਲਿਸ ਨੂੰ ਉਨ੍ਹਾਂ ਦੇ ਕੰਮ ਤੋਂ ਹਟਾ ਕੇ ਸਿਆਸੀ ਬਦਲਾਖੋਰੀ ਵਿਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਦਾ ਕੰਮ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੈ ਪਰ ਉਹ ਕੁਝ ਹੋਰ ਕਰ ਰਹੇ ਹਨ। ਉਨਾਂ ਕਿਹਾ ਕਿ ਜਿੰਨਾ ਚਿਰ ਪੰਜਾਬ ’ਚ ਕਾਂਗਰਸ ਦੀ ਸਰਕਾਰ ਰਹੇਗੀ ਉਨਾਂ ਚੀਰ ਸੂਬੇ ਦੇ ਲੋਕ ਦੁੱਖ ਝਲਦੇ ਰਹਿਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਘਟਨਾ ’ਤੇ ਪ੍ਰਗਟਾਇਆ ਦੁੱਖ

Weak, Captivity, Amarinder, Administration, Disappointing, Article

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਖਬਰ ਹੈ। ਉਨ੍ਹਾਂ ਲੁਧਿਆਣਾ ਦੇ ਅਦਾਲਤੀ ਕੰਪਲੈਕਸ ਵਿੱਚ ਦੋ ਵਿਅਕਤੀਆਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਕੈਪਟਨ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਕੈਪਟਨ ਨੇ ਪੰਜਾਬ ਪੁਲਿਸ ਨੂੰ ਕਿਹਾ ਕਿ ਉਹ ਇਸ ਪੂਰੇ ਮਾਮਲੇ ਦੀ ਤਹਿ ਤੱਕ ਜਾਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here