ਸਿੱਖ ਔਰਤਾਂ ਨੂੰ ਹੈਲਮਟ ਪਾਉਣ ਲਈ ਮਜ਼ਬੂਰ ਕਰਨ ਵਾਲਾ ਘਿਨੌਣਾ ਨੋਟੀਫਿਕੇਸ਼ਨ ਵਾਪਸ ਲਓ: ਅਕਾਲੀ ਦਲ

Withdraws, Forcing, Sikh, Women, Helmets

ਯੂਟੀ ਪ੍ਰਸ਼ਾਸਨ ਇੱਕ ਸਿੱਖ ਔਰਤ ਦੀ ਪਹਿਚਾਣ ਦੀ ਪਰਿਭਾਸ਼ਾ ਨਹੀਂ ਬਦਲ ਸਕਦਾ: ਡਾਕਟਰ ਚੀਮਾ

ਚੰਡੀਗੜ੍ਹ, ਸੱਚ ਕਹੂੰ ਨਿਊਜ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਮੋਟਰ ਵਾਹਨ ਨਿਯਮਾਂ ਵਿਚ ਆਪਣੀ ਮਨਮਰਜ਼ੀ ਨਾਲ ਕੀਤੀ ਸੋਧ ਅਤੇ ਘਿਨੌਣੇ ਢੰਗ ਨਾਲ ਇੱਕ ਸਿੱਖ ਔਰਤ ਦੀ ਪਰਿਭਾਸ਼ਾ ‘ਸਿਰਫ ਦਸਤਾਰ ਬੰਨ੍ਹਣ ਵਾਲੀ ਔਰਤ ਤੱਕ ਸੀਮਤ’ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ ਇਹ ਐਲਾਨ ਕਰਦਿਆਂ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਕਾਰਵਾਈ ਨੇ ਸਮੁੱਚੇ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਉੱਤੇ ਡੂੰਘੀ ਸੱਟ ਮਾਰੀ ਹੈ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਯੂਟੀ ਪ੍ਰਸ਼ਾਸਨ ਕੋਲ ਇੱਕ ਸਿੱਖ ਔਰਤ ਦੀ ਪਹਿਚਾਣ ਨੂੰ ਪਰਿਭਾਸ਼ਤ ਜਾਂ ਮੁੜ-ਪਰਿਭਾਸ਼ਤ ਕਰਨ ਜਾਂ ਇਹ ਤੈਅ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਕਿ ਕਾਨੂੰਨ ਦੀਆਂ ਨਜ਼ਰਾਂ ਵਿਚ ਇੱਕ ਸਿੱਖ ਔਰਤ ਕੌਣ ਹੈ ਉਹਨਾਂ ਕਿਹਾ ਕਿ ਇਸ ਸਬੰਧ ਵਿਚ ਯੂਟੀ ਪ੍ਰਸ਼ਾਸਨ ਦੀ ਕਾਰਵਾਈ ਪੂਰੀ ਤਰ੍ਹਾਂ ਤਾਨਾਸ਼ਾਹੀ, ਯੋਜਨਾਹੀਣ ਅਤੇ ਨਾ-ਸਮਝੀ ਭਰੀ  ਹੈ ਸਿੱਖ ਰਹਿਤ-ਮਰਿਆਦਾ ਵਿਚ ਸਪੱਸ਼ਟ ਰੂਪ ਵਿਚ ਦੱਸੀ ਗਈ ਇੱਕ ਸਿੱਖ ਔਰਤ ਦੀ ਪਰਿਭਾਸ਼ਾ ਨੂੰ ਬਦਲਣ ਦਾ ਅਧਿਕਾਰ ਯੂਟੀ ਪ੍ਰਸ਼ਾਸਨ ਕਿਵੇਂ ਲੈ ਸਕਦਾ ਹੈ ਰਹਿਤ-ਮਰਿਆਦਾ ਨਾਲ ਛੇੜਛਾੜ ਕਰਨਾ ਯੂਟੀ ਪ੍ਰਸ਼ਾਸਨ ਦਾ ਕੰਮ ਨਹੀਂ ਹੈ ਡਾਕਟਰ ਚੀਮਾ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਇੱਕ ਫੈਸਲੇ ਰਾਹੀਂ ਸਿੱਖ ਔਰਤਾਂ ਨੂੰ ਹੈਲਮਟ ਤੋਂ ਮਿਲੀ ਛੋਟ ਦੀ ਜਿੱਥੇ ਪੰਜਾਬ ਰਾਜ ਵੱਲੋਂ ਪੂਰੀ ਤਰ੍ਹਾਂ ਰਾਖੀ ਕੀਤੀ ਜਾ ਰਹੀ ਹੈ, ਉੱਥੇ ਸੂਬੇ ਦੀ ਰਾਜਧਾਨੀ ਨੇ ਬਿਲਕੁਲ ਹੀ ਉਲਟ ਸਟੈਂਡ ਲੈ ਲਿਆ ਹੈ ਇਸ ਨਾਲ ਪੰਜਾਬ ਅਤੇ ਇਸ ਦੀ ਰਾਜਧਾਨੀ ਵਿਚ ਰਹਿੰਦੀਆਂ ਔਰਤਾਂ ਲਈ ਦੋ ਵੱਖਰੀ ਕਿਸਮ ਦੇ ਕਾਨੂੰਨ ਹੋਂਦ ਵਿਚ ਆ ਗਏ ਹਨ।

ਡਾਕਟਰ ਚੀਮਾ ਨੇ ਐਲਾਨ ਕੀਤਾ ਕਿ ਜੇਕਰ ਲੋੜ ਪਈ ਤਾਂ ਪਾਰਟੀ ਇਸ ਬੇਹੱਦ ਸੰਵੇਦਨਸ਼ੀਲ ਧਾਰਮਿਕ ਮੁੱਦੇ ‘ਤੇ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਘੱਟ ਗਿਣਤੀਆਂ ਦੇ ਕੌਮੀ ਕਮਿਸ਼ਨ ਨੂੰ ਵੀ ਮਿਲੇਗੀ ਉਹਨਾਂ ਕਿਹਾ ਕਿ ਸਿੱਖ ਧਰਮ ਦੀ ਮਰਿਆਦਾ ਅਤੇ ਸਿਧਾਂਤਾਂ ਮੁਤਾਬਿਕ ਇੱਕ ਸਿੱਖ ਔਰਤ ਲਈ ਦਸਤਾਰ ਸਜਾਉਣਾ ਲਾਜ਼ਮੀ ਨਹੀਂ ਹੈ ਇਹ ਉਸ ਦੀ ਆਪਣੀ ਚੋਣ ‘ਤੇ ਨਿਰਭਰ ਕਰਦਾ ਹੈ ਸਿੱਖ ਧਰਮ ਵਿਚ ਸਿਰਫ ਪੁਰਸ਼ਾਂ ਲਈ ਦਸਤਾਰ ਸਜਾਉਣਾ ਲਾਜ਼ਮੀ ਹੈ ਤਕਰੀਬਨ 99 ਫੀਸਦੀ ਸਿੱਖ ਔਰਤਾਂ ਆਪਣਾ ਸਿਰ ਦੁਪੱਟੇ ਨਾਲ ਢੱਕਦੀਆਂ ਹਨ ਸਿੱਖ ਔਰਤਾਂ ਨੂੰ ਹੈਲਮਟ ਪਹਿਨਣ ਤੋਂ ਦਿੱਤੀ ਗਈ ਛੋਟ ਸਾਰੀਆਂ ਔਰਤਾਂ ‘ਤੇ ਲਾਗੂ ਹੁੰਦੀ ਹੈ ਪਰੰਤੂ ਨਵੇਂ ਨੋਟੀਫਿਕੇਸ਼ਨ ਤਹਿਤ ਇਹਨਾਂ ਸਾਰੀਆਂ ਔਰਤਾਂ ਨੂੰ ਸਿੱਖ ਔਰਤਾਂ ਵਜੋਂ ਉਹਨਾਂ ਦੇ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।