ਪੰਜਾਬ

ਦੰਗਿਆਂ ਬਾਰੇ ਅਮਰਿੰਦਰ ਤੇ ਸੁਖਬੀਰ ਵਿਚਾਲੇ ਤੋਹਮਤਬਾਜ਼ੀ

Amarinder and Sukhbir's rivalry about riots

ਰਾਜੀਵ ਗਾਂਧੀ ਖਿਲਾਫ਼ ਮਤਾ ਪਾਸ ਕਰਨ ਲਈ ਅਮਰਿੰਦਰ ਸੱਦਣ ਵਿਸੇਸ਼ ਸੈਸ਼ਨ : ਸੁਖਬੀਰ

ਸੱਚ ਕਹੂੰ ਨਿਊਜ਼, ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਭਾਰਤ ਰਤਨ ਵਾਪਸ ਲੈਣ ਦੀ ਮੰਗ ਕਰਨ ਵਾਲਾ ਮਤਾ ਪਾਸ ਕਰਨ ਲਈ ਵਿਧਾਨ ਸਭਾ ਦੀ ਇੱਕ ਉਚੇਚੀ ਬੈਠਕ ਬੁਲਾਉਣ ਲਈ ਆਖਿਆ ਹੈ
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਪੰਜਾਬ ‘ਚ ਕਾਂਗਰਸ ਪਾਰਟੀ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇਗੀ ਤੇ ਰਾਜੀਵ ਗਾਂਧੀ ਨੂੰ ਦਿੱਤਾ ਗਿਆ ‘ਭਾਰਤ ਰਤਨ’ ਵਾਪਸ ਲੈਣ ਦੀ ਮੰਗ ਕਰਨ ਵਾਲਾ ਮਤਾ ਲੈ ਕੇ ਆਵੇਗੀਉਨ੍ਹਾਂ ਕਿਹਾ ਕਿ ਅਕਾਲੀ ਦਲ ਨਾ ਸਿਰਫ ਇਸ ਮਤੇ ਦੀ ਹਮਾਇਤ ਕਰੇਗਾ, ਸਗੋਂ ਇਹ ਵੀ ਅਪੀਲ ਕਰਦਾ ਹੈ ਕਿ ਸਾਰੇ ਲੋਕਾਂ ਇਹ ਸਪੱਸ਼ਟ ਸੁਨੇਹਾ ਭੇਜਣ ਲਈ ਇਸ ਮਤੇ ਨੂੰ ਸਰਵਸੰਮਤੀ ਨਾਲ ਪਾਸ ਕੀਤਾ ਜਾਵੇ ਕਿ ਮਨੁੱਖਤਾ ਖ਼ਿਲਾਫ ਅਪਰਾਧਾਂ ਲਈ ਸਮਾਜ ‘ਚ ਕੋਈ ਥਾਂ ਨਹੀਂ ਹੈ  ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਦੀ ਪੰਜਾਬ ਇਕਾਈ ਨੂੰ ਵੀ ਇਸ ਪ੍ਰਸਤਾਵਿਤ ਮਤੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਲੋੜ ਹੈ ਉਨ੍ਹਾਂ ਕਿਹਾ ਕਿ ਆਪ ਦੀ ਪੰਜਾਬ ਇਕਾਈ ਨੂੰ ਹੁਣ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਇਹ ਰਾਜੀਵ ਗਾਂਧੀ ਤੇ ਗਾਂਧੀ ਦੇ ਪਿੱਠੂਆਂ, ਜਿਨ੍ਹਾਂ ਨੇ ਦਿੱਲੀ ‘ਚ ਸਿੱਖਾਂ ਦਾ ਕਤਲੇਆਮ ਕੀਤਾ ਸੀ, ਦੀਆਂ ਕਾਰਵਾਈਆਂ ਦਾ ਸਮਰਥਨ ਕਰਦੀ ਹੈ ਜਾਂ ਨਹੀਂ

’84 ਦੇ ਦੰਗਿਆਂ ਸਮੇਂ ਸੁਖਬੀਰ ਬੋਰੀ-ਬਿਸਤਰਾ ਬੰਨ੍ਹ ਕੇ ਅਮਰੀਕਾ ਭੱਜ ਗਿਆ ਸੀ : ਅਮਰਿੰਦਰ

ਚੰਡੀਗੜ੍ਹ |  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਦੰਗਿਆਂ ਸਬੰਧੀ ਸੁਖਬੀਰ ਸਿੰਘ ਬਾਦਲ ਦੇ ਬਿਆਨਾਂ ‘ਤੇ ਮੋੜਵਾਂ ਵਾਰ ਕਰਦਿਆਂ ਕਿਹਾ ਹੈ ਕਿ ਜਦੋਂ ਇਹ ਹਿੰਸਾ ਸ਼ੁਰੂ ਹੋਈ ਉਸ ਸਮੇਂ ਅਕਾਲੀ ਦਲ ਦਾ ਪ੍ਰਧਾਨ ਆਪਣਾ ਬੋਰੀ-ਬਿਸਤਰਾ ਬੰਨ੍ਹ ਕੇ ਅਮਰੀਕਾ ਭੱਜ ਗਿਆ ਸੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੰਗਿਆਂ ਲਈ ਗਾਂਧੀਆਂ ‘ਤੇ ਦੋਸ਼ ਮੜ੍ਹਨ ਦਾ ਸੁਖਬੀਰ ਦਾ ਬਿਆਨ ਪੂਰੀ ਤਰ੍ਹਾਂ ਆਧਾਰਹੀਣ ਤੇ ਬੇਤੁਕਾ ਹੈ  ਉਨ੍ਹਾਂ ਕਿਹਾ ਕਿ ਗਾਂਧੀਆਂ ਦਾ ਇਸ ਨਾਲ ਦੂਰ ਦਾ ਵੀ ਵਾਸਤਾ ਨਹੀਂ ਹੈ ਉਨ੍ਹਾਂ ਕਿਹਾ ਕਿ ਬਾਦਲ ਘਟਨਾਵਾਂ ਦੇ ਸਮੇਂ ਉੱਥੇ ਹਾਜ਼ਰ ਹੀ ਨਹੀਂ ਸੀ ਤੇ ਉਹ ਆਪਣੇ ਪੂਰੀ ਤਰ੍ਹਾਂ ਬੇਜ਼ਾਨ ਹੋ ਚੁੱਕੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਜਨਤਾ ‘ਚ ਉਭਾਰਨ ਲਈ ਗਾਂਧੀ ਪਰਿਵਾਰ ਦਾ ਨਾਂਅ ਦੰਗਿਆਂ ‘ਚ ਘੜੀਸ ਰਿਹਾ ਹੈ ਮੁੱਖ ਮੰਤਰੀ ਨੇ ਸੁਖਬੀਰ ਦੇ ਉਸ ਬਿਆਨ ਨੂੰ ਮੁੱਢੋਂ ਰੱਦ ਕੀਤਾ ਜਿਸ ‘ਚ ਉਸ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਗਾਂਧੀਆਂ ਦਾ ਬਚਾਅ ਕਰ ਰਹੇ ਹਨ ਮੁੱਖ ਮੰਤਰੀ ਨੇ ਕਿਹਾ ਕਿ ਉਸ ਸਮੇਂ ਰਾਜੀਵ ਗਾਂਧੀ ਪੱਛਮੀ ਬੰਗਾਲ ‘ਚ ਚੋਣ ਪ੍ਰਚਾਰ ‘ਤੇ ਸਨ ਜਦਕਿ ਰਾਹੁਲ ਗਾਂਧੀ ਸਕੂਲ ਪੜ੍ਹਦਾ ਇੱਕ ਬੱਚਾ ਸੀ ਉਨ੍ਹਾਂ ਦੀ ਦੰਗਿਆਂ ‘ਚ ਕੋਈ ਵੀ ਭੂਮਿਕਾ ਨਹੀਂ ਹੈ ਪੀੜਤਾਂ ਨੇ ਮੇਰੇ ਕੋਲ ਕੁਝ ਵਿਅਕਤੀਗਤ ਕਾਂਗਰਸੀ ਆਗੂਆਂ ਦੇ ਨਾਂਅ ਲਏ ਸਨ ਅਸਲ ‘ਚ ਆਰ.ਐੱਸ.ਐੱਸ./ ਬੀ.ਜੀ.ਪੀ. ਦੇ ਬਹੁਤ ਸਾਰੇ ਵਰਕਰਾਂ ਦੇ ਨਾਂਅ ਐੱਫ.ਆਈ.ਆਰ. ‘ਚ ਸ਼ਾਮਲ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top