Breaking News

ਅਨੰਤਨਾਗ: ਅੱਤਵਾਦੀ ਢੇਰ, ਇੱਕ ਸੈਨਿਕ ਸ਼ਹੀਦ

Anantnag: Terrorist, Pile, A Soldier, Martyr

ਇੰਟਰਨੈਟ ਸੇਵਾਵਾਂ ਬੰਦ

ਸ੍ਰੀਨਗਰ, ਏਜੰਸੀ।

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ ਅਤੇ ਇਸ ਦੌਰਾਨ ਇੱਕ ਸੈਨਿਕ ਵੀ ਸ਼ਹੀਦ ਹੋ ਗਿਆ। ਅਧਿਕਾਰਕ ਸੂਤਰਾਂ ਅਨੁਸਾਰ ਸੁਰੱਖਿਆ ਬਲਾਂ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਨੇ ਅਨੰਤਨਾਗ ਦੇ ਦੂਰੂ ‘ਚ ਅੱਜ ਸਵੇਰੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ। ਸੁਰੱਖਿਆ ਬਲ ਦੇ ਜਵਾਨ ਜਦੋਂ ਅੱਤਵਾਦੀਆਂ ਦੇ ਇਲਾਕੇ ਵੱਲ ਵਧ ਰਹੇ ਸਨ ਤਾਂ ਅੱਤਵਾਦੀਆਂ ਨੇ ਉਹਨਾਂ ‘ਤੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਸ਼ੁਰੂਆਤੀ ਸੂਚਨਾ ਅਨੁਸਾਰ ਇੱਕ ਅੱਤਵਾਦੀ ਮਾਰਿਆ ਗਿਆ। ਸੂਤਰਾਂ ਨੇ ਦੱਸਿਆ ਕਿ ਅਭਿਆਨ ਦੌਰਾਨ ਇੱਕ ਸੈਨਿਕ ਵੀ ਸ਼ਹੀਦ ਹੋਇਆ ਹੈ। ਅੰਤਿਮ ਰਿਪੋਰਟ ਮਿਲਣ ਤੱਕ ਅਭਿਆਨ ਜਾਰੀ ਸੀ। ਪ੍ਰਸਾਸਨ ਨੇ ਅਹਿਤੀਆਤਨ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top