ਦਿੱਲੀ ਕਿਸਾਨ ਮੋਰਚੇ ਚ ਇਕ ਹੋਰ ਕਿਸਾਨ ਹੋਇਆਂ ਫੌਤ

0
150

ਦਿੱਲੀ ਕਿਸਾਨ ਮੋਰਚੇ ਚ ਇਕ ਹੋਰ ਕਿਸਾਨ ਹੋਇਆਂ ਫੌਤ

ਗੁਰੂਹਰਸਹਾਏ (ਵਿਜੈ ਹਾਂਡਾ)। ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਡਟੇ ਹੋਏ ਹਨ ਤੇ ਹੁਣ ਤੱਕ ਸੈਂਕੜੇ ਕਿਸਾਨ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ। ਉਧਰ ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਚੱਕ ਮੇਘਾ ਵੀਰਾਨ( ਪਿੱਪਲੀ ਚੱਕ) ਦੇ ਕਿਸਾਨ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸਰਗਰਮ ਆਗੂ ਜਰਨੈਲ ਸਿੰਘ ਦਾ ਬੀਤੀ ਰਾਤ ਦਿੱਲੀ ਵਿਖੇ ਧਰਨੇ ਤੇ ਦਿਹਾਂਤ ਹੋ ਗਿਆ।

ਦੱਸਣਯੋਗ ਹੈ ਕਿ ਜਰਨੈਲ ਸਿੰਘ ਬੀਤੇ ਕਈ ਦਿਨਾਂ ਤੋਂ ਦਿੱਲੀ ਦੇ ਬਾਰਡਰ ਤੇ ਡਟੇ ਹੋਏ ਸਨ ਤੇ ਜਦੋਂ ਤੋਂ ਸੰਘਰਸ਼ ਸ਼ੁਰੂ ਹੋਇਆਂ ਉਸ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਹੇ ਸਨ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।