ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ 

0
Another young life for drugs

ਮ੍ਰਿਤਕ ਨੌਜਵਾਨ ਆਪਣੇ ਪਿੱਛੇ 6 ਮਹੀਨਿਆਂ ਦਾ ਬੇਟਾ ਛੱਡ ਗਿਆ

ਜਲਾਲਾਬਾਦ| ਥਾਣਾ ਚੱਕ ਵੈਰੋ ਕਾ ਦੇ ਅਧੀਨ ਪੈਂਦੇ ਪਿੰਡ ਚੱਕ ਬਲੋਚਾ ਮਹਾਲਮ ‘ਚ ਇੱਕ ਨੌਜਵਾਨ ਵੱਲੋਂ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋਣ ਦਾ ਮਾਮਲੇ ਸਾਹਮਣੇ ਆਇਆ ਹੈ।   ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ  ਬੇਅੰਤ ਸਿੰਘ (30) ਪੁੱਤਰ ਬੋਹੜ ਸਿੰਘ ਵਾਸੀ ਪਿੰਡ ਚੱਕ  ਜਾਨੀਸਰ (ਛੀਬਿਆਂ ਵਾਲਾ) ਵਜੋਂ ਹੋਈ ਹੈ ਮ੍ਰਿਤਕ ਬੇਅੰਤ ਸਿੰਘ  ਆਪਣੇ ਪਿੱਛੇ 6 ਮਹੀਨਿਆਂ ਦਾ ਬੇਟਾ ਛੱਡ ਗਿਆ ਹੈ ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪਿੰਡ ‘ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਇਸ ‘ਤੇ ਠੱਲ ਪਾਉਣ ਲਈ ਬਿਲਕੁੱਲ ਹੀ ਨਕਾਮ ਸਾਬਤ ਹੋਇਆ ਹੈ। ਉਧਰ ਇਸ ਮਾਮਲੇ ਸਬੰਧੀ ਜਲਾਲਾਬਾਦ ਦੇ ਡੀ.ਐਸ.ਪੀ ਜਸਪਾਲ ਸਿੰਘ ਧਾਮੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਬੇਅੰਤ ਸਿੰਘ ਦੇ ਚਾਚੇ ਦੇ ਪੁੱਤਰ ਗੁਰਮੀਤ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਚੱਕ ਜਾਨੀਸਰ ਦੇ ਬਿਆਨਾਂ ‘ਤੇ ਔਰਤ ਸ਼ੀਲੋ ਬਾਈ ਪਤਨੀ ਮਲਕੀਤ ਸਿੰਘ ਵਾਸੀ ਚੱਕ ਬਲੋਚਾ ਮਾਹਲਮ ਖਿਲਾਫ ਆਈ.ਪੀ.ਸੀ ਦੀ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਪੋਸਟਮਾਰਟ ਲਈ ਸਿਵਲ ਹਸਪਤਾਲ ਫਾਜ਼ਿਲਕਾ ਭੇਜ ਦਿੱਤੀ ਗਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ