ਪੰਜਾਬ

18672 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ : ਚੰਨੀ

Mega rojgar

‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ’ ਤਹਿਤ ਵੰਡੇ ਨਿਯੁਕਤੀ ਪੱਤਰ

ਪਟਿਆਲਾ ਪੰਜਾਬ ਦੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਵੱਲੋਂ ਇੱਥੇ ਪੰਜਾਬੀ ਯੂਨੀਵਰਸਿਟੀ ਵਿਖੇ ‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ’ ਤਹਿਤ ਲਗਾਏ ਗਏ ਤੀਜੇ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲੇ ਮੌਕੇ ਤਕਨੀਕੀ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਅੱਜ ਇਸ ਮੇਲੇ ‘ਚ 18672 ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ, ਜਦੋਂਕਿ 34685 ਨੂੰ ਆਉਣ ਵਾਲੇ ਦਿਨਾਂ ‘ਚ ਹੋਰ ਰੁਜ਼ਗਾਰ ਮਿਲਣਗੇ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਪਹਿਲੀ ਕੈਬਨਿਟ ਮੀਟਿੰਗ ‘ਚ ਹੀ ਅਜਿਹੇ ਮੇਲੇ ਲਾਉਣ ਦਾ ਫੈਸਲਾ ਕਰ ਲਿਆ ਸੀ, ਜਿਸ ਤਹਿਤ ਹੁਣ ਤੱਕ 4 ਲੱਖ 40 ਹਜ਼ਾਰ 953 ਨੌਜਵਾਨਾਂ ਨੂੰ ਸਰਕਾਰੀ, ਗ਼ੈਰ-ਸਰਕਾਰੀ ਖੇਤਰਾਂ ‘ਚ ਨੌਕਰੀਆਂ, ਸਵੈ-ਰੁਜ਼ਗਾਰ ਤੇ ਕਾਰੋਬਾਰ ਦੇ ਮੌਕੇ ਪ੍ਰਦਾਨ ਕਰਵਾਏ ਹਨ। ਇਸ ਮੌਕੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨਵੀਂ ਸ਼ੁਰੂਆਤ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦਾ ਸੁਨੇਹਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਨੌਜਵਾਨ ਨੂੰ ਰੁਜ਼ਗਾਰ, ਕਾਰੋਬਾਰ ਤੇ ਸਵੈ-ਰੁਜ਼ਗਾਰ ਦੇਣ ਦੀ ਆਪਣੀ ਵਚਨਬੱਧਤਾ ਹਰ ਹਾਲ ਪੂਰਾ ਕਰੇਗੀ।
ਇਸ ਮੌਕੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਜਿੱਥੇ ਪਿਛਲੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਪਿੱਛੇ ਗਏ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜ੍ਹੀ, ਉੱਥੇ ਹੀ ਕਿਰਤੀਆਂ ਦੇ ਵੀ ਕਰਜੇ ਮੁਆਫ਼ ਕੀਤੇ। ਉਨ੍ਹਾਂ ਰੁਜ਼ਗਾਰ ਮੇਲਿਆਂ ‘ਚ ਘੱਟ ਤਨਖਾਹਾਂ ਵਾਲੀਆਂ ਨੌਕਰੀਆਂ ਨੂੰ ਗ਼ਲਤ ਦੱਸਦਿਆਂ ਕਿਹਾ ਕਿ ਉਹ ਇਸ ਗੱਲ ਦੇ ਗਵਾਹ ਹਨ ਕਿ ਇਨ੍ਹਾਂ ਮੇਲਿਆਂ ‘ਚ ਸਵਾ ਲੱਖ ਰੁਪਏ ਤੋਂ 21 ਲੱਖ ਤੱਕ ਦੇ ਪੈਕੇਜ ਵਾਲੀਆਂ ਨੌਕਰੀਆਂ ਮਿਲੀਆਂ ਹਨ। ਇਸ ਮੌਕੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਮਿਹਨਤ ਕਰਨ ਕਿਉਂਕਿ ਨੌਕਰੀ ਕੋਈ ਵੀ ਵੱਡੀ ਜਾਂ ਛੋਟੀ ਨਹੀਂ ਹੁੰਦੀ।  ਇਸ ਮੌਥੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ , ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ, ਵਿਧਾਇਕ ਸ਼ੁਤਰਾਣਾ  ਨਿਰਮਲ ਸਿੰਘ, ਵਿਧਾਇਕ ਅਮਰਗੜ੍ਹ ਸੁਰਜੀਤ ਸਿੰਘ ਧੀਮਾਨ ਆਦਿ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

Click to comment

Leave a Reply

Your email address will not be published. Required fields are marked *

ਪ੍ਰਸਿੱਧ ਖਬਰਾਂ

To Top