ਅੱਤਵਾਦੀ ਹਮਲੇ ‘ਚ ਸੀਆਰਪੀਐੱਫ ਜਵਾਨ ਜ਼ਖਮੀ

ਏਜੰਸੀ ਸ੍ਰੀਨਗਰ,
ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਅੱਜ ਅੱਤਵਾਦੀ ਹਮਲੇ ‘ਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦਾ ਇੱਕ ਜਵਾਨ ਜ਼ਖਮੀ ਹੋ ਗਿਆ ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਪੁਲਵਾਮਾ ਜ਼ਿਲ੍ਹੇ ‘ਚ ਮੁਰਾਨ ਚੌਂਕ ‘ਤੇ ਅੱਤਵਾਦੀਆਂ ਨੇ ਸੀਆਰਪੀਐਫ ਦੀ ਗਸ਼ਤੀ ਟੀਮ ‘ਤੇ ਅਚਾਨਕ ਹਮਲਾ ਕਰ ਦਿੱੱਤਾ, ਜਿਸ ‘ਚ Îਇੱਕ ਜਵਾਨ ਜ਼ਖਮੀ ਹੋ ਗਿਆ ਉਸ ਨੂੰ ਤੁਰੰਤ ਹੀ ਹਸਪਤਾਲ ਲਿਜਾਇਆ ਗਿਆ ਘਟਨਾ ਤੋਂ ਬਾਅਦ ਅੱਤਵਾਦੀ ਭੱਜਣ ‘ਚ ਸਫ਼ਲ ਰਹੇ