Breaking News

ਹਥਿਆਰਾਂ ਦੀ ਨੋਕ ‘ਤੇ ਲੁੱਟਾਂ ਖੋਹਾਂ ਕਰਨ ਵਾਲੇ 2 ਮੈਂਬਰ ਪੁਲਿਸ ਵੱਲੋਂ ਕਾਬੂ

Arrested, Police, Robbery, Arms

ਤੀਜਾ ਫਰਾਰ ਹੋਣ ਵਿੱਚ ਕਾਮਯਾਬ

ਸੰਗਰੂਰ (ਗੁਰਪ੍ਰੀਤ ਸਿੰਘ) |ਸੰਗਰੂਰ ਪੁਲਿਸ ਨੇ ਹਥਿਆਰਾਂ ਦੀ ਨੋਕ ‘ਤੇ ਲੁੱਟਾਂ ਖੋਹਾਂ ਕਰਨ ਵਾਲੇ 2 ਜਣਿਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ ਜਦੋਂ ਕਿ ਇੱਕ ਜਣਾ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਸਤਪਾਲ ਸ਼ਰਮਾ ਡੀਐਸਪੀ (ਆਰ) ਸੰਗਰੂਰ ਨੇ ਦੱਸਿਆ ਕਿ 25 ਮਾਰਚ ਨੂੰ ਨੇੜਲੇ ਪਿੰਡ ਬੰਗਾਂਵਾਲੀ ਦੇ ਪੈਟਰੋਲ ਪੰਪ ‘ਤੇ ਤਿੰਨ ਮੋਟਰ ਸਾਇਕਲ ਸਵਾਰਾਂ ਨੇ ਮੋਤੀ ਰਾਮ ਕਰੀਦਾ ਦੇ ਸੱਟਾਂ ਮਾਰ ਕੇ ਉਸ ਕੋਲੋਂ 20 ਹਜ਼ਾਰ ਰੁਪਏ ਅਤੇ ਉਸਦਾ ਮੁਬਾਇਲ ਖੋਹ ਲਿਆ ਸੀ ਇਸ ਸਬੰਧੀ ਪੁਲਿਸ ਨੇ ਮੋਤੀ ਰਾਮ ਵਾਸੀ ਮਾਲੇਰਕੋਟਲਾ ਦੇ ਬਿਆਨ ਤੇ ਥਾਣਾ ਸਦਰ ਵਿਖੇ ਮਾਮਲਾ ਦਰਜ਼ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਆਰੰਭ ਕਰ ਦਿੱਤੀ
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕੀਤੀ ਪੜਤਾਲ ਉਪਰੰਤ ਸੁਖਪ੍ਰੀਤ ਸਿੰਘ ਉਰਫ਼ ਸੁੱਖੀ ਪੁੱਤਰ ਬਲਜਿੰਦਰ ਸਿੰਘ ਵਾਸੀ ਸ਼ਹਿਣਾ, ਮਨਦੀਪ ਸਿੰਘ ਪੁੱਤਰ ਗੋਰਾ ਸਿੰਘ ਵਾਸੀ ਬਰਨਾਲਾ ਨੂੰ ਬੰਗਾਂਵਾਲੀ ਨੇੜਿਓਂ ਪਿਛਲੇ ਦਿਨੀਂ ਗ੍ਰਿਫ਼ਤਾਰ ਕਰਕੇ ਜਦੋਂ ਉਨ੍ਹਾਂ ਤੋਂ ਪੁੱਛ ਗਿੱਛ ਕੀਤੀ ਉਨ੍ਹਾਂ ਆਪਣਾ ਜ਼ੁਰਮ ਕਬੂਲ ਕਰ ਲਿਆ ਕਥਿਤ ਦੋਸ਼ੀਆਂ ਨੇ ਇਹ ਵੀ ਦੱਸਿਆ ਕਿ ਘਟਨਾ ਮੌਕੇ ਜਿਹੜਾ ਮੋਟਰ ਸਾਇਕਲ ਉਨ੍ਹਾਂ ਦੇ ਕੋਲ ਸੀ, ਉਹ ਵੀ ਆਨੰਦਪੁਰ ਸਾਹਿਬ ਦੇ ਮੇਲੇ ਤੋਂ ਚੋਰੀ ਕੀਤਾ ਸੀ  ਉਨ੍ਹਾਂ ਆਪਣੇ ਤੀਜੇ ਸਾਥੀ ਦਾ ਨਾਂਅ ਰਣਜੋਧ ਸਿੰਘ ਉਰਫ਼ ਭੋਲਾ ਪੁੱਤਰ ਕੁਲਵੰਤ ਸਿੰਘ ਵਾਸੀ ਬਰਨਾਲਾ ਵੀ ਦੱਸ ਦਿੱਤਾ ਜਿਸਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਚ.ਓ ਸਦਰ ਅਤੇ ਹੋਰ ਪੁਲਿਸ ਮੁਲਾਜ਼ਮ ਵੀ ਮੌਜ਼ੂਦ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top