Breaking News

ਬਰਨਾਲਾ ਤੋਂ ਪਹਿਲਾਂ ਪਹੁੰਚੇ ਕੇਜਰੀਵਾਲ

Arvind Kejriwal, who arrived before Barnala

ਮੋਦੀ-ਸ਼ਾਹ ‘ਤੇ ਲਾਇਆ ਤਵਾ

ਸੰਗਰੂਰ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਬਰਨਾਲਾ ਵਿਖੇ ਰੈਲੀ ਕਰਨ ਤੋਂ ਪਹਿਲਾਂ ਸੰਗਰੂਰ ਪਹੁੰਚੇ। ਜਿੱਥੇ ਕੇਜਰੀਵਾਲ ਨੇ ਭਾਜਪਾ ‘ਤੇ ਵੱਡੇ ਸ਼ਬਦੀ ਹਮਲੇ ਕੀਤੇ। ਕੇਜਰੀਵਾਲ ਨੇ ਕਿਹਾ ਕਿ ਆਪਣੇ 5 ਸਾਲ ਦੇ ਕਾਰਜਕਾਲ ਦੌਰਾਨ ਭਾਜਪਾ ਨੇ ਸਿਰਫ ਲੋਕਾਂ ਦੀ ਲੁੱਟ ਹੀ ਕੀਤੀ ਹੈ, ਜੇਕਰ ਭਾਜਪਾ ਹੋਰ 5 ਸਾਲ ਲਈ ਸੱਤਾ ਵਿਚ ਆ ਗਈ ਤਾਂ ਦੇਸ਼ ਬਰਬਾਦ ਹੋ ਜਾਵੇਗਾ, ਇਸ ਲਈ ਮਹਾਗਠਜੋੜ ਜ਼ਰੂਰੀ ਹੈ। ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਹਰਾਉਣਾ ਪਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top