ਪੰਜਾਬ

ਆਪ ਉਮੀਦਵਾਰ ਦਾ ਅਣਪਛਾਤਿਆਂ ਵੱਲੋਂ ਕਤਲ

ਰਾਮਪੁਰਾ ਫੂਲ।
ਪਿੰਡ ਜੇਠੂਕੇ ਦੇ ਵਸਨੀਕ ਤੇ ਗਿੱਲ ਕਲਾਂ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦਾ ਬੀਤੀ ਰਾਤ ਭੇਦਭਰੀ ਹਾਲਤ ਵਿੱਚ ਕਤਲ ਹੋ ਗਿਆ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਮ੍ਰਿਤਕ ਦੀ ਪਤਨੀ ਅਨੁਸਾਰ ਕੁਝ ਵਿਅਕਤੀ ਬੀਤੀ ਰਾਤ 9:30 ਵਜੇ ਦੇ ਕਰੀਬ ਕਾਰ ਵਿੱਚ ਸਵਾਰ ਹੋ ਕੇ ਉਨ੍ਹਾਂ ਦੇ ਘਰ ਆਏ ਸਨ, ਜਿਨ੍ਹਾਂ ਨੂੰ ਉਸ ਦਾ ਪਤੀ ਆਪਣੇ ਪੁਰਾਣੇ ਸਾਥੀ ਦੱਸ ਰਿਹਾ ਸੀ। ਉਹ ਆਪਣੇ ਸਾਥੀਆਂ ਨਾਲ ਕਾਰ ਵਿੱਚ ਸਵਾਰ ਹੋ ਕੇ ਕਿਤੇ ਬਾਹਰ ਚਲਾ ਗਿਆ ਅਤੇ ਕੁਝ ਸਮੇਂ ਬਾਅਦ ਆਪਣੇ ਸਾਥੀਆਂ ਨਾਲ ਘਰ ਵਾਪਸ ਆ ਗਿਆ ਅਤੇ ਆਪਣੇ ਸਾਥੀਆਂ ਨਾਲ ਆਪਣੇ ਕਮਰੇ ਵਿੱਚ ਸੌਣ ਲਈ ਚਲਾ ਗਿਆ। ਮ੍ਰਿਤਕ ਦੀ ਪਤਨੀ ਅਨੁਸਾਰ ਸਵੇਰੇ ਉਸ ਦਾ ਪਤੀ ਮ੍ਰਿਤਕ ਹਾਲਤ ਵਿੱਚ ਆਪਣੇ ਕਮਰੇ ਵਿੱਚ ਪਿਆ ਸੀ, ਜਿਸ ‘ਤੇ ਕੁਝ ਵਿਅਕਤੀਆਂ ਨੇ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਮਾਰ ਕੇ ਕਤਲ ਕੀਤਾ ਹੈ। ਘਟਨਾ ਦਾ ਪਤਾ ਲੱਗਣ ‘ਤੇ ਜਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ, ਐਸਪੀ  ਸਵਰਨ ਸਿੰਘ ਖੰਨਾ, ਡੀਐਸਪੀ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਫੋਰਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦੀ ਬਾਰੀਕੀ ਨਾਲ ਛਾਣਬੀਣ ਸ਼ੁਰੂ ਦਿੱਤੀ ਹੈ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਨੇ ਦੱਸਿਆਂ ਕਿ ਮ੍ਰਿਤਕ ਹਰਿੰਦਰ ਸਿੰਘ ਹਿੰਦਾ ਦੀ ਪਤਨੀ ਦੇ ਬਿਆਨਾਂ ਦੇ ਅਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਕਤਲ ਪਿੱਛੇ ਕੀ ਵਜ੍ਹਾ ਹੈ ਉਸ ਦਾ ਪੂਰੀ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ।
ਹਰਵਿੰਦਰ ਸਿੰਘ ਹਿੰਦਾ ਦੇ ਹੋਏ ਕਤਲ ‘ਚ ਜਿੰਨਾ ਚਿਰ ਕਾਤਲਾਂ ਦਾ ਸੁਰਾਗ ਨਹੀਂ ਮਿਲਦਾ ਓਨੀ ਦੇਰ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਸ਼ਾਮ 4:30 ਵਜੇ ਥਾਣਾ ਸਦਰ ਗਿੱਲ ਕਲਾਂ ਅੱਗੇ ਧਰਨਾ ਵੀ ਲਾਇਆ ਗਿਆ। ਇਹ ਧਰਨਾ ਸਮੂਹ ਪਿੰਡ ਜੇਠੂਕੇ, ਆਮ ਆਦਮੀ ਪਾਰਟੀ ਪੰਜਾਬ ਨੇ ਅਮਨ ਅਰੋੜਾ, ਜਗਦੇਵ ਸਿੰਘ ਕਮਾਲੂ ਦੀ ਅਗਵਾਈ ਵਿਚ ਲਾਇਆ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Assassination,candidate',indigenous,candidates

ਪ੍ਰਸਿੱਧ ਖਬਰਾਂ

To Top