ਪੰਜ ਰਾਜਾਂ ’ਚ ਵਿਧਾਨ ਸਭਾ ਚੋਣਾਂ ਕੁੱਝ ਹਫ਼ਤੇ ਅੱਗੇ ਹੋਣ ਦੀ ਸੰਭਾਵਨਾ

0
Election Commission, Does Not, Refrain, Changing, Tme, Voting

ਪੰਜ ਰਾਜਾਂ ’ਚ ਵਿਧਾਨ ਸਭਾ ਚੋਣਾਂ ਕੁੱਝ ਹਫ਼ਤੇ ਅੱਗੇ ਹੋਣ ਦੀ ਸੰਭਾਵਨਾ

ਦਿੱਲੀ। ਆਉਂਦੇ ਅਪ੍ਰੈਲ-ਮਈ ਵਿਚ ਪੰਜ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕੁਝ ਹਫ਼ਤਿਆਂ ਵਿਚ ਅੱਗੇ ਵਧ ਸਕਦੀਆਂ ਹਨ। ਚੋਣ ਕਮਿਸ਼ਨ ਦੇ ਸੂਤਰਾਂ ਅਨੁਸਾਰ, ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਵਿਚ ਕਿਸੇ ਵੀ ਰੁਕਾਵਟ ਤੋਂ ਬਚਣ ਲਈ ਅਤੇ ਅਪ੍ਰੈਲ ਤੱਕ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਵਿਧਾਨ ਸਭਾ ਚੋਣਾਂ ਨੂੰ ਕੁਝ ਹਫ਼ਤਿਆਂ ਵਿਚ ਵਧਾਉਣ ਬਾਰੇ ਵਿਚਾਰ ਕਰ ਸਕਦਾ ਹੈ। ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਫਰਵਰੀ ਦੇ ਅੱਧ ਤੱਕ ਕੀਤਾ ਜਾ ਸਕਦਾ ਹੈ।

Election Commission, Condolences, Sessions, Death

ਇਸ ਸਾਲ ਪੱਛਮੀ ਬੰਗਾਲ, ਤਾਮਿਲਨਾਡੂ, ਅਸਾਮ, ਕੇਰਲ ਅਤੇ ਪੁਡੂਚੇਰੀ ਵਿਚ ਅਪ੍ਰੈਲ-ਮਈ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਬਲਾਂ ਇਨ੍ਹਾਂ ਰਾਜਾਂ ਵਿੱਚ ਮੌਜੂਦ ਰਹਿਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.