ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਜਾਨਲੇਵਾ ਹਮਲਾ

0
Attack

ਮਾਰਕੀਟ ਕਮੇਟੀ ਦੇ ਚੇਅਰਮੈਨ ਤੇ ਜਾਨਲੇਵਾ ਹਮਲਾ

ਸੁਨਾਮ ਊਧਮ ਸਿੰਘ ਵਾਲਾ (ਕਰਮ/ਖੁਸ਼ਪ੍ਰੀਤ)। ਸਥਾਨਕ ਸ਼ਹਿਰ ਸੁਨਾਮ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਮਨੀਸ਼ ਸੋਨੀ ਤੇ ਜਾਨਲੇਵਾ ਹਮਲਾ Attack ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ‌ਮਨੀਸ਼ ਸੋਨੀ ਦੇ ਭਰਾ ਟੋਨੀ ਨੇ ਦੱਸਿਆ ਕਿ ਰਾਤ ਸਾਢੇ 11 ਵਜੇ ਦੇ ਕਰੀਬ ਉਨ੍ਹਾਂ ਦੇ ਘਰ ਇੰਦਰਾ ਮਾਰਗ ਤੇ ਕੁਝ ਵਿਅਕਤੀਆਂ ਵੱਲੋਂ ਮਨੀਸ਼ ਸੋਨੀ ਤੇ ਰਾਡਾਂ‌ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਨ੍ਹਾਂ ਦੇ‌ ਸਿਰ ਅਤੇ ਬਾਹਾਂ ਤੇ ਗੰਭੀਰ ਸੱਟਾਂ ਲੱਗੀਆਂ ਹਨ ਤੇ ਉਹ ਇੱਕ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ।

Sunam

ਮਨੀਸ਼ ਸੋਨੀ ਦਾ ਪਤਾ ਲੈਣ ਪਹੁੰਚੇ ਜ਼ਿਲ੍ਹਾ ਇੰਡਸਟਰੀ ਚੈਂਬਰ ਸੰਗਰੂਰ ਦੇ ਪ੍ਰਧਾਨ ਘਣਸ਼ਾਮ ਕਾਂਸਲ ਨੇ ਕਿਹਾ ਕਿ ਮਨੀਸ਼ ਸੋਨੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਰਾਤ ਨੂੰ 2-3 ਵਿਅਕਤੀ‌ ਮੋਡੇ ਤੇ ਥੈਲਾ ਚੱਕੀ ਆ ਰਹੇ ਸਨ,ਜਦੋਂ ਇਸ ਸਬੰਧੀ ਉਨ੍ਹਾਂ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਵਿਅਕਤੀਆਂ ਨੇ ਉਸ ਤੇ ਰਾਡਾਂ ਨਾਲ ਹਮਲਾ ਕਰ ਦਿੱਤਾ।

ਘਣਸਾਂਮ ਕਾਂਸਲ ਨੇ ਕਿਹਾ ਕਿ ਹਲੇ‌‌ ਤੱਕ ਹਮਲੇ ਦਾ ਅਸਲੀ ਕਾਰਨ ਨਹੀਂ ਪਤਾ ਲੱਗਿਆਂ ਹੈ ਕਿ ਇਹ ਹਮਲਾ‌ ਸੋਚੀ ਸਮਝੀ ਸਾਜ਼ਿਸ਼ ਹੈ ਜਾਂ ਕੁਝ ਹੋਰ।ਉਨ੍ਹਾਂ ਅੱਗੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦੇ ਹਨ।

ਜਦੋਂ ਇਸ ਸਬੰਧੀ ਥਾਣਾ ਮੁਖੀ ਜਤਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਘਟਨਾ ਦੇਰ ਰਾਤ ਦੀ ਹੈ ਅਤੇ ਉਹ ਮੌਕੇ ਤੇ ਪਹੁੰਚ ਗਏ ਸਨ ਤੇ ਇਸ ਮਾਮਲੇ ਦੀ ਪੂਰੀ ਬਰੀਕੀ ਨਾਲ ਤਫ਼ਤੀਸ਼ ਚੱਲ ਰਹੀ ਹੈ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।