Breaking News

ਸਿਕੰਦਰ ਸਿੰਘ ਮਲੂਕਾ ਦੀ ਗੱਡੀ ‘ਤੇ ਹਮਲਾ, ਸ਼ੀਸ਼ਾ ਟੁੱਟਾ

Attack, Sikandar Singh Maluka, Vehicle

ਰਾਮਪੁਰਾ ਫੂਲ, ਅਮਿਤ ਗਰਗ

ਲੋਕ ਸਭਾ ਹਲਕਾ ਫਰੀਦਕੋਟ ਦੇ ਅਧੀਨ ਪੈਂਦੇ ਜ਼ਿਲ੍ਹਾ ਦੇ ਪਿੰਡ ਕਾਂਗੜ ‘ਚ ਅੱਜ ਵੋਟਾਂ ਦੌਰਾਨ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਗੱਡੀ ‘ਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰ ਦਿੱਤਾ ਗਿਆ, ਇਸ ਹਮਲੇ ‘ਚ ਗੱਡੀ ਦੇ ਸ਼ੀਸ਼ੇ ਵੀ ਟੁੱਟ ਗਏ ਤੇ ਕੁੱਝ ਹਮਾਇਤੀ ਜਖ਼ਮੀ ਵੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ। ਸਿਕੰਦਰ ਸਿੰਘ ਮਲੂਕਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਾਡੇ ਵੱਲੋਂ ਦੋ ਮਹੀਨੇ ਪਹਿਲਾਂ ਚੋਣ ਕਮਿਸ਼ਨ ਅਤੇ ਪ੍ਰਸ਼ਾਸਨ ਨੂੰ ਲਿਖਣ ਦੇ ਬਾਵਜੂਦ ਕੋਈ ਅਸਰ ਨਹੀਂ ਹੋਇਆ ਅਤੇ ਅੱਜ ਕਾਂਗਰਸੀ ਵਰਕਰਾਂ ਨੇ ਸਾਡੇ ਪੋਲਿੰਗ ਏਜੰਟਾਂ ਦੇ ਸਿਰ ‘ਤੇ ਸੱਟਾ ਮਾਰੀਆਂ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੇ ਇਹ ਕਾਰਵਾਈ ਅਕਾਲੀ ਉਮੀਦਵਾਰ ਨੂੰ ਵੱਧ ਵੋਟਾਂ ਪੈਣ ਕਾਰਨ ਘਬਰਾਹਟ ‘ਚ ਆ ਕੇ ਕੀਤੀ ਹੈ।

 

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

ਪ੍ਰਸਿੱਧ ਖਬਰਾਂ

To Top