Breaking News

ਕਰਤਾਰਪੁਰ ਲਾਂਘਾ ਬਾਬੇ ਨਾਨਕ ਨੇ ਖੁਲ੍ਹਵਾਇਆ : ਚੰਦੂਮਾਜਰਾ 

Baba Nanak opens Kartarpur junction: Chandumajra

ਖਹਿਰਾ ਦੇ ਸਵਾਲ ਦਾ ਦਿੱਤਾ ਜਵਾਬ

ਸ੍ਰੀ ਆਨੰਦਪੁਰ ਸਾਹਿਬ (ਸੱਚ ਕਹੂੰ ਨਿਊਜ) ਅਕਾਲੀ ਦਲ ਆਗੂ ਤੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਕਿਹਾ ਕਿ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦਾ ਮੁੱਖ ਸਿਹਰਾ ਬਾਬੇ ਨਾਨਕ ਨੂੰ ਹੀ ਜਾਂਦਾ ਹੈ। ਉਨ੍ਹਾਂ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਨੇ ਖਹਿਰਾ ਦੇ ਉਸ ਸਵਾਲ ਦਾ ਜਵਾਬ ਦਿੱਤਾ, ਜਿਸ ‘ਚ ਖਹਿਰਾ ਨੇ ਕਿਹਾ ਸੀ ਕਿ ਕਰਤਾਰਪੁਰ ਲਾਂਘਾ ਖੋਲ੍ਹੇੇ ਜਾਣ ਦਾ ਸਿਹਰਾ ਨਵਜੋਤ ਸਿੰਘ ਸਿੱਧੂ ਨੂੰ ਜਾਂਦਾ ਹੈ। ਉਸ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਖਹਿਰਾ ਸਾਬ ਜੋ ਮਰਜੀ ਬੋਲੀ ਜਾਣ, ਲਾਂਘਾ ਖੁੱਲ੍ਹਣ ਦਾ ਸਿਹਰਾ ਸਿਰਫ਼ ਬਾਬੇ ਨਾਨਕ ਨੂੰ ਹੀ ਜਾਂਦਾ ਹੈ, ਉਨ੍ਹਾਂ ਅੱਗੇ ਕਿਹਾ ਲਾਂਘਾ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਦੇ ਸਬੰਧ ਵੀ ਵਧਿਆ ਹੋਣਗੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

ਪ੍ਰਸਿੱਧ ਖਬਰਾਂ

To Top